ਕੁਲਗਾਮ ‘ਚ ਮੁਕਾਬਲਾ, ਅਲ ਬਦਰ ਦਾ ਕਮਾਂਡਰ ਢੇਰ

Two, Pakistani Soldiers, Killed, Indian Army

ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸ਼ਨਿੱਚਰਵਾਰ ਦੇਰ ਸ਼ਾਮ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨਾਲ ਹੋਏ ਭਿਆਨਕ ਮੁਕਾਬਲੇ ‘ਚ ਅਲ ਦਰ ਦੇ ਕਮਾਂਡਰ ਸਮੇਤ ਦੋ ਅੱਤਵਾਦੀ ਮਾਰੇ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਕੁਲਗਾਮ ਜ਼ਿਲ੍ਹੇ ਯਾਰੀਪੋਰਾ ਇਲਾਕੇ ‘ਚ ਸ਼ਨਿੱਚਰਵਾਰ ਨੂੰ ਸ਼ਾਮ ਸਾਂਝੀ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

ਸੁਰੱਖਿਆ ਬਲ ਦੇ ਜਵਾਨ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਜਦੋਂ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕੀਤੀ। ਉਹਨਾਂ ਦੱਸਿਆ ਕਿ ਸ਼ਨਿੱਚਰਵਾਰ ਦੇਰ ਸ਼ਾਮ ਹੋਏ ਇਸ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਜੀਨਤ ਅਲ ਇਸਲਾਮ ਅਤੇ ਸ਼ਕੀਲ ਅਹਿਮਦ ਡਾਰ ਵਜੋਂ ਹੋਈ ਹੈ। ਉਹਨਾਂ ਕੋਲ ਭਾਰੀ ਮਾਤਰਾ ‘ਚ ਹਥਿਆਰ ਅਤੇ ਯੁੱਧ ਨਾਲ ਸਬੰਧਤ ਸਮੱਗਰੀ ਬਰਾਮਦ ਕੀਤੀ ਗਈ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਜੀਨਤ ਅਲ ਇਸਲਾਮ ਅਲ ਬਦਰ ਨਾਮਕ ਅੱਤਵਾਦੀ ਸੰਗਠਨ ਦਾ ਕਮਾਂਡਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ