ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter

Encounter

ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter

ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)

ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ

ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)

LEAVE A REPLY

Please enter your comment!
Please enter your name here