ਪੰਜਾਬ ’ਚ ਐਨਕਾਊਂਟਰ, ਵੱਡੀ ਵਾਰਦਾਤ ਨੂੰ ਕੀਤਾ ਨਾਕਾਮ

Encounter in Punjab

ਬਟਾਲਾ (ਸੱਚ ਕਹੂੰ ਨਿਊਜ਼)। Encounter in Punjab : ਪੰਜਾਬ ’ਚ ਅੱਜ ਵੱਡੇ ਪੁਲਿਸ ਮੁਕਾਬਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਭਾਰੀ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਯੁਪੀ ਨੰਬਰ ਦੀ ਮਰਸਡੀਜ਼ ਕਾਰ ਵਿੱਚ ਸਵਾਰ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ।

ਇਸ ਦੌਰਾਨ ਗੈਂਗਸਟਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਗੈਂਗਸਟਰ ਮਲਕੀਤ ਸਿੰਘ ਗੋਲੀ ਲੱਗਣ ਕਾਰਨ ਜਖਮੀ ਹੋ ਗਿਆ। ਜਿਸ ਨੂੰ ਬਾਅਦ ’ਚ ਪੁਲਿਸ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। (Encounter in Punjab)

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਵੰਡੀ ਭਾਈ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ

ਇਹ ਵੀ ਪਤਾ ਲੱਗਿਆ ਹੈ ਕਿ ਗੈਂਗਸਟਰ ਮਲਕੀਤ ਉਹੀ ਹੈ ਜਿਸ ਨੇ ਬੀਤੇ ਦਿਨੀਂ ਸ੍ਰੀ ਹਰਗੋਬਿੰਦਪੁਰ ਵਿਖੇ ਸੁਨਿਆਰੇ ਦੀ ਦੁਕਾਨ ’ਤੇ ਆਪਣੇ ਸ਼ੂਟਰਾਂ ਰਾਹੀਂ ਗੋਲੀਆਂ ਚਲਵਾਈਆਂ ਸਨ।