ਸਾਡੇ ਨਾਲ ਸ਼ਾਮਲ

Follow us

15.5 C
Chandigarh
Sunday, February 8, 2026
More
    Home Breaking News ਸੋਪੋਰ ‘...

    ਸੋਪੋਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ

    Encounter, Security, Forces And Terrorists, In Sopore

    ਮੋਬਾਇਲ ਤੇ ਇੰਟਰਨੈਟ ਸੇਵਾ ਰੱਦ

    ਸ੍ਰੀਨਗਰ, ਏਜੰਸੀ।

    ਜੰਮੂ-ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਮਿਲੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ (ਆਰਆਰ), ਜੰਮੂ- ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀ ਐਫ) ਦੇ ਜਵਾਨਾਂ ਨੇ ਸੋਪੋਰ ਦੇ ਤੁੱਜਰ ਸ਼ਰੀਫ ‘ਚ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

    ਉਹਨਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈ ਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਮਾਕੂਲ ਜਵਾਬ ਦਿੱਤਾ। ਇਸ ਦਰਮਿਆਨ ਅਧਿਕਾਰੀਆਂ ਨੇ ਅਹਿਤੀਆਤ ਦੇ ਤੌਰ ‘ਤੇ ਸਾਰੇ ਸੈਲੂਲਰ ਕੰਪਨੀਆਂ ਦੀ ਮੋਬਾਇਲ ਇੰਟਰਨੈਟ ਸੇਵਾ ਰੱਦ ਕਰ ਦਿੱਤੀ ਹੈ ਅਤੇ ਸੋਪੋਰ ‘ਚ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਉਹਨਾਂ ਦੱਸਿਆ ਕਿ ਤਲਾਸ਼ੀ ਅਭਿਆਨ ਜਾਰੀ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ। ਅੰਤਿਮ ਰਿਪੋਰਟ ਮਿਲਣ ‘ਤੇ ਅਭਿਆਨ ਜਾਰੀ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here