ਸ਼ੋਪੀਆਂ ‘ਚ ਮੁਕਾਬਲਾ, ਆਈਐਸਜੇਕੇ ਦਾ ਕਮਾਂਡਰ ਢੇਰ

ਸ਼ੋਪੀਆਂ ‘ਚ ਮੁਕਾਬਲਾ, ਆਈਐਸਜੇਕੇ ਦਾ ਕਮਾਂਡਰ ਢੇਰ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇਸਲਾਮਿਕ ਸਟੇਟ ਜੰਮੂ ਕਸ਼ਮੀਰ (ਆਈਐਸਜੇਕੇ) ਦਾ ਸੀਨੀਅਰ ਕਮਾਂਡਰ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਸ਼ੋਪੀਆਂ ਦੇ ਅਸ਼ਿਜਿਪੋਰਾ ‘ਚ ਅੱਤਵਾਦੀ ਗਤੀਵਿਧੀਆਂ ਦੇਖੀਆਂ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਜਦੋਂ ਚੁਣੌਤੀ ਦਿੱਤੀ ਅਤੇ ਉਹਨਾਂ ਨੂੰ ਆਤਮਸਮਰਪਣ ਕਰਨ ਨੂੰ ਕਿਹਾ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ।

ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਬਾਰਾਮੂਲਾ ਦੇ ਸ਼ੋਪੋਰ ਨਿਵਾਸੀ ਅਸ਼ਫਾਕ ਅਹਿਮਦ ਉਰਫ ਅਬਦੁੱਲਾ ਭਾਈ ਵਜੋਂ ਹੋਈ ਹੈ। ਉਹ ਆਈਐਸਜੇਕੇ ‘ਚ ਸ਼ਾਮਲ ਹੋਣ ਤੋਂ ਪਹਿਲਾਂ ਹਰਕਤੁਲ ਉਲ ਮੁਜਾਹਿਦੀਨ ਦਾ ਮੈਂਬਰ ਸੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦਾ ਅਭਿਆਨ ਸਮਾਪਤ ਹੋ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁੱਖ ਸ਼ਹਿਰ ‘ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾ ਨੂੰ ਬੰਦ ਕਰ ਦਿੱਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।