ਹਨ੍ਹੇਰੇ ਦਾ ਫਾਇਦਾ ਉਠਾ ਇੱਕ ਹੋਇਆ ਫਰਾਰ
ਬਾਰਾਮੂਲਾ, ਏਜੰਸੀ। ਜੰਮੂ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਸ਼ੁੱਕਰਵਾਰ ਦੇਰ ਰਾਤ ਸੁਰੱਖਿਆ ਬਲਾਂ ਦੇ ਇੱਕ ਗਸ਼ਤੀ ਦਲ ‘ਤੇ ਹਮਲੇ ਤੋਂ ਬਾਅਦ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਸੋਪੋਰ ਦੇ ਵਾਟਰਗਾਮ ਰਫੀਆਬਾਦ ‘ਚ ਕੱਲ੍ਹ ਦੇਰ ਰਾਤ ਰਾਸ਼ਟਰੀ ਰਾਈਫਲਜ਼ (ਆਰਆਰ) ਦੇ ਇੱਕ ਗਸ਼ਤੀ ਦਲ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ ਦੀ ਇਸ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਜਿਸ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ ਜਦੋਂ ਕਿ ਹਨ੍ਹੇਰੇ ਦਾ ਲਾਭ ਉਠਾ ਕੇ ਇੱਕ ਹੋਰ ਅੱਤਵਾਦੀ ਉੱਥੋਂ ਫਰਾਰ ਹੋ ਗਿਆ। ਇਸ ਤੋਂ ਬਾਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸੀ ਅਭਿਆਨ ਸ਼ੁਰੂ ਕੀਤਾ। ਮੁਕਾਬਲੇ ‘ਚ ਮਾਰੇ ਗਏ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਅੱਤਵਾਦੀ ਦੀ ਪਹਿਚਾਣ ਅਜੇ ਤੱਕ ਨਹੀਂ ਕੀਤੀ ਜਾ ਸਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।