ਸ੍ਰੀਨਗਰ ‘ਚ ਮੁਕਾਬਲਾ : ਤਿੰਨ ਅੱਤਵਾਦੀ ਢੇਰ, ਏਐਸਆਈ ਸ਼ਹੀਦ

Terrorist

ਮੁਕਾਬਲੇ ਹਾਲੇ ਵੀ ਜਾਰੀ

ਸ੍ਰੀਨਗਰ। ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ‘ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਜੰਮੂ ਕਸ਼ਮੀਰ ਪੁਲਿਸ ਦਾ ਇੱਕ ਏਐਸਆਈ ਸ਼ਹੀਦ ਹੋ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਪੰਥਾਚੌਂਕ ‘ਤੇ ਸ਼ਨਿੱਚਰਵਾਰ ਰਾਤ ਪੁਲਿਸ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਇੱਕ ਸਾਂਝੀ ਟੀਮ ‘ਤੇ ਹਮਲਾ ਕੀਤਾ।

terrorist

ਇਲਾਕੇ ਨੂੰ ਤੁਰੰਤ ਚਾਰੇ ਪਾਸਿਓਂ ਘੇਰ ਲਿਆ ਗਿਆ ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਜਵਾਨ ਜਦੋਂ ਤੈਅ ਟੀਚੇ ਵੱਲ ਅੱਗ ਵਧ ਰਹੇ ਸਨ ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਸ਼ੁਰੂ ‘ਚ ਇੱਕ ਅੱਤਵਾਦੀ ਮਾਰਿਆ ਗਿਆ ਤੇ ਏਐਸਆਈ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਜ਼ਖਮੀ ਏਐਸਆਈ ਬਾਬੂ ਰਾਮਮ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੋ ਹੋਰ ਅੱਤਵਾਦੀਆਂ ਨੂੰ ਅੱਜ ਸਵੇਰੇ ਮਾਰ ਸੁੱਟਿਆ। ਉਨ੍ਹਾਂ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਅੱਤਵਾਦੀਆਂ ਦੀ ਪਛਾਣ ਹਾਲੇ ਤੱਕ ਨਹੀਂ ਕੀਤੀ ਜਾ ਸਕੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.