ਸ਼ੋਪੀਆਂ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ

Encounter, Shopian, Hit Terrorist

ਸ਼ੋਪੀਆਂ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ

ਸ੍ਰੀਨਗਰ, ਏਜੰਸੀ।

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਦੁਆਰਾ ਚਲਾਏ ਗਏ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਛਿਪੇ ਹੋਣ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐਸਓਜੀ), ਰਾਸ਼ਟਰੀ ਰਾਈਫਲਸ (ਆਰਆਰ) ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਸ਼ੋਪੀਆਂ ਦੇ ਨਰਵਾਨੀ ਇਮਾਮਸਾਹਿਬ ਪਿੰਡ ‘ਚ ਸੰਯੁਕਤ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ।

ਇਸ ਦੌਰਾਨ ਸੁਰੱਖਿਆ ਬਲ ਦੇ ਜਵਾਨ ਜਦੋਂ ਇੱਕ ਖੇਤਰ ਵੱਲ ਜਾ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ ਤੇ ਇਸ ਦੌਰਾਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਅਜੇ ਜਾਰੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਾਉਣ ਨੂੰ ਰੋਕਣ ਲਈ ਸਾਵਧਾਨੀ ਤੌਰ ‘ਤੇ ਖੇਤਰ ‘ਚ ਸਾਰੀਆਂ ਮੋਬਾਇਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁਕਾਬਲੇ ਸਥਾਨ ‘ਤੇ ਆਸ-ਪਾਸ ਲਗਾਤਾਰ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here