ਏਜੰਸੀ, ਸ੍ਰੀਨਗਰ
ਜੰਮੂ-ਕਸ਼ਮੀਰ ‘ਚ ਬਾਰਾਮੂਲਾ ਜਿਲ੍ਹੇ ਦੇ ਸੋਪੋਰ ‘ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ ਜਦ ਕਿ ਫੌਜ ਦਾ ਇੱਕ ਜਵਾਨ ਜਖ਼ਮੀ ਹੋ ਗਿਆ। ਆਧਿਕਾਰਿਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੋਪੋਰ ‘ਚ ਕਿਸੇ ਵੀ ਪ੍ਰਕਾਰ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸਾਰੇ ਸਿੱਖਿਆ ਸੰਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਪੁਲਿਸ ਦੇ ਇੱਕ ਬੁਲਾਰੇ ਅਨੁਸਾਰ ਬਾਰਾਮੂਲਾ ‘ਚ ਸੋਪੋਰ ਦੇ ਪਾਜਲਪੋਰਾ ਡਾਂਗੀਵਾਚਾ ‘ਚ ਅੱਤਵਾਦੀਆਂ ਦੇ ਛਿਪੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਇਫਲਸ (ਆਰਆਰ), ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐਸਓਜੀ) ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਅੱਜ ਸਵੇਰੇ ਇੱਕ ਸੰਯੁਕਤ ਖੋਜ ਮੁਹਿੰਮ ਸ਼ੁਰੂ ਕੀਤੀ। ਹਾਲਾਂਕਿ ਜਦੋਂ ਫੌਜ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਸ਼ੁਰੂ ਦੀ ਉਦੋਂ ਛਿਪੇ ਹੋਏ ਅੱਤਵਾਦੀਆਂ ਨੇ ਸਵੈਕਰ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਗੋਲੀਬਾਰੀ ਸ਼ੁਰੂ ਕੀਤੀਆਂ ਜਿਸ ‘ਚ ਫੌਜ ਦਾ ਇੱਕ ਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ।
ਜਖ਼ਮੀ ਜਵਾਨ ਨੂੰ ਤੁਰੰਤ ਇੱਕ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਮਿਲਣ ਤੱਕ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਜਾਰੀ ਹੈ। ਬਾਰਾਮੂਲਾ ਜਿਲ੍ਹੇ ਦੇ ਕਰੀਰੀ ਪਾੱਟਨ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਸਨ। ਦੱਖਣ ਕਸ਼ਮੀਰ ‘ਚ ਵੀ ਦੋ ਵੱਖ-ਵੱਖ ਮੁਕਾਬਿਆਂ ‘ਚ ਚਾਰ ਅੱਤਵਾਦੀ ਮਾਰੇ ਗਏ ਜਦੋਂ ਕਿ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਹੋਰ ਜਖ਼ਮੀ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।