ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਮੱਧ ਕਸ਼ਮੀਰ ਦੇ ਬੜਗਾਮ ‘ਚ ਜ਼ਿਲ੍ਹੇ ‘ਚ ਸੁਰੱਖਿਆ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਮੁਕਾਬਲੇ ‘ਚ ਬੁੱਧਵਾਰ ਸਵੇਰੇ ਦੋ ਅੱਤਵਾਦੀ ਮਾਰੇ ਗਏ। ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਜਾਣਕਾਰੀ ‘ਤੇ ਚਦੂਰਾ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਸੁਰੱਖਿਆ ਬਲਾਂ ਦੇ ਜਵਾਨ ਇੱਕ ਵਿਸ਼ੇਸ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਗੋਲੀਬਾਰੀ ਦਾ ਜਵਾਬ ਦਿੱਤਾ। ਇਸ ਦੌਰਾਲ ਦੋ ਅੱਤਵਾਦੀ ਮਾਰੇ ਗਏ। ਉਹਨਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਮੁਕਾਬਲੇ ਵਾਲੀ ਥਾਂ ਦੇ ਆਸਪਾਸ ਦੇ ਖੇਤਰਾਂ ‘ਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।