ਪਾਕਿਸਤਾਨ ਵਿੱਚ ਅਪਰਾਧੀਆਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸਮੇਤ 3 ਦੀ ਮੌਤ
ਇਸਲਾਮਾਬਾਦ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਪੁਲਿਸ ਅਤੇ ਅਪਰਾਧੀਆ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਪੁਲਿਸ ਕਰਮਚਾਰੀ ਅਤੇ ਦੋ ਹਥਿਆਰਬੰਦ ਲੁਟੇਰਿਆਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਜਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਜਦੋਂ ਪੁਲਿਸ ਟੀਮ ਨੇ ਰੁਟੀਨ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਇਸ ਦੌਰਾਨ ਮੋਟਰਸਾਈਕਲ ਸਵਾਰਾਂ ਚੋਂ ਇੱਕ ਨੇ ਪਿਸਤੌਲ ਕੱਢ ਕੇ ਪੁਲਿਸ ’ਤੇ ਗੋਲੀਆ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖਮੀ ਹੋ ਗਏ। ਦੋ ਅਪਰਾਧੀ ਮੌਕੇ ’ਤੇ ਹੀ ਮਾਰੇ ਗਏ। ਪੁਲਿਸ ਅਤੇ ਬਚਾਅ ਦਲ ਮੌਕੇ ’ਤੇ ਪਹੁੰਚ ਗਏ ਅਤੇ ਜਖ਼ਮੀਆਂ ਨੂੰ ਸ਼ਹਿਰ ਦੇ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ













