ਤਲਾਸ਼ੀ ਅਭਿਆਨ ਦੌਰਾਨ ਹੋਈ ਕਾਰਵਾਈ
ਸ੍ਰੀਨਗਰ, ਏਜੰਸੀ
ਉਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਪੋਰ ਦੇ ਇੱਕ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਚਲਾਇਆ। ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਇਲਾਕੇ ਵੱਲ ਵਧਣ ਲੱਗੇ ਤਦ ਹੀ ਉਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਉਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਆਖਰੀ ਸਮਾਚਾਰ ਮਿਲਣ ਤੱਕ ਅਭਿਆਨ ਜਾਰੀ ਹੈ ਪੁਲਿਸ ਦੇ ਇੱਕ ਬੁਲਾਰੇ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।