Jammu Kashmir Encounter: ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲਾ, ਦੋ ਸ਼ੱਕੀ ਅੱਤਵਾਦੀ ਕੀਤੇ ਢੇਰ

Jammu Kashmir Encounter
Jammu Kashmir Encounter

ਸ੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਸ਼ੱਕੀ ਅੱਤਵਾਦੀ ਮਾਰੇ ਗਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੰਤਨਾਗ ਦੇ ਕਚਵਾਨ ਦੀ ਹਲਕਾਨ ਗਲੀ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਉਸ ਸਮੇਂ ਸ਼ੁਰੂ ਹੋ ਗਿਆ ਜਦੋਂ ਸੰਯੁਕਤ ਬਲ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ, ਇਸ ਦੌਰਾਨ ਉਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Stop Stubble Burning: ਨੰਬਰਦਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੀ ਮੁਹਿੰਮ ’ਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ

ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਜੇ ਵੀ ਅਪਰੇਸ਼ਨ ਜਾਰੀ ਹੈ।