ਜੰਮੂ ਦੇ ਬਾਹਰੀ ਇਲਾਕੇ ’ਚ ਅੱਤਵਾਦੀਆਂ ਨਾਲ ਮੁਕਾਬਲਾ
ਜੰਮੂ। ਜੰਮੂ-ਕਸ਼ਮੀਰ ਦੀ ਸਰਦ ਰੁੱਤ ਦੀ ਰਾਜਧਾਨੀ ਜੰਮੂ ਦੇ ਬਾਹਰਵਾਰ ਸਿਧਰਾ ਨੇੜੇ ਅੱਜ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਇੱਕ ਸਮੂਹ ਵਿਚਕਾਰ ਭਿਆਨਕ ਗੋਲੀਬਾਰੀ ਹੋਈ। ਪੁਲਿਸ ਨੇ ਅੱਜ ਇੱਥੇ ਦੱਸਿਆ ਕਿ ਦੋ ਤੋਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ’ਤੇ ਸਿਧਰਾ ਖੇਤਰ ’ਚ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਨੇ ਦੱਸਿਆ ਕਿ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਗੋਲੀਬਾਰੀ ਜਾਰੀ ਹੈ। ਮੁਕਾਬਲੇ ਦੇ ਮੱਦੇਨਜ਼ਰ ਸਿੱਧਰਾ-ਨਰਵਾਲ ਬਾਈਪਾਸ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ।
ਪੁੰਛ ’ਚ ਅੱਤਵਾਦੀ ਸਹਿਯੋਗੀ ਗਿ੍ਰਫਤਾਰ
ਜੰਮੂ-ਕਸ਼ਮੀਰ ਪੁਲਸ ਨੇ ਐਤਵਾਰ ਨੂੰ ਪੁੰਛ ਜ਼ਿਲੇ ਦੀ ਮੇਂਢਰ ਤਹਿਸੀਲ ’ਚ ਇਕ ਅੱਤਵਾਦੀ ਸਹਿਯੋਗੀ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੇਂਢਰ ਦੇ ਸਲਵਾ ਅਤੇ ਬੇਹਰਾ ਖੇਤਰਾਂ ’ਚ ਪੁਲਿਸ ਅਤੇ ਫੌਜ ਵੱਲੋਂ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇਕ ਵਿਅਕਤੀ ਨੂੰ ਰੁਕਣ ਲਈ ਕਿਹਾ ਗਿਆ ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਕਰਮੀਆਂ ਨੇ ਉਸ ਨੂੰ ਫੜ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ