ਕਿਸਾਨ ਅੰਦੋਲਨ ਖਤਮ ਕਰਨ : ਤੋਮਰ

ਕਿਸਾਨਾਂ ਨੂੰ 3 ਦਸੰਬਰ ਲਈ ਗੱਲਬਾਤ ਦਾ ਸੱਦਾ

ਨਵੀਂ ਦਿੱਲੀ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਦੀ ਇਜ਼ਾਜਤ ਦੇ ਦਿੱਤੀ ਹੈ। ਕਿਸਾਨ ਨੂੰ ਬੁਰਾੜੀ ਦੇ ਮੈਦਾਨ ‘ਚ ਪ੍ਰਦਰਸ਼ਨ ਕਰ ਦਿੱਤੀ ਇਜ਼ਾਜਤ ਦਿੱਤੀ ਗਈ ਹੈ ਪਰ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜੰਤਰ-ਮੰਤਰ ‘ਤੇ ਹੀ ਧਰਨਾ ਦੇਣਗੇ।

ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ‘ਚ ਮਾਰਚ ਕਰ ਰਹੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਹੈ। ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਦਾ ਮਤਾ ਦਿੱਤਾ ਹੈ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨ ਯੂਨੀਅਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਹੱਲ ਹੋ ਸਕੇ। ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਿਆ ਹੈ। ਉਮੀਦ ਹੈ ਕਿ ਉਹ ਮੀਟਿੰਗ ‘ਚ ਆਉਣਗੇ ਤੇ ਕਿਸਾਨਾਂ ਦੇ ਮਸਲੇ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਨਾਂਅ ‘ਤੇ ਸਿਆਸਤ ਨਾ ਕਰਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.