ਚੌਥੇ ਪ੍ਰਗਤੀਸੀਲ ਪੰਜਾਬ ਨਿਵੇਸਕ ਸੰਮੇਲਨ ਵਿੱਚ ਉਦਯੋਗਪਤੀਆਂ ਨੇ ਸਾਂਝੀਆਂ ਕੀਤੀਆਂ ਆਪਣੀਆਂ ਸਫਲਤਾਵਾਂ ਦੀਆਂ ਕਹਾਣੀਆਂ

Progressive Punjab Investors Sachkahoon

ਚੌਥੇ ਪ੍ਰਗਤੀਸੀਲ ਪੰਜਾਬ ਨਿਵੇਸਕ ਸੰਮੇਲਨ ਵਿੱਚ ਉਦਯੋਗਪਤੀਆਂ ਨੇ ਸਾਂਝੀਆਂ ਕੀਤੀਆਂ ਆਪਣੀਆਂ ਸਫਲਤਾਵਾਂ ਦੀਆਂ ਕਹਾਣੀਆਂ

(ਸੱਚ ਕਹੂੰ ਨਿਊਜ਼)  ਲੁਧਿਆਣਾ। ਚੌਥੇ ਪ੍ਰਗਤੀਸੀਲ ਪੰਜਾਬ ਨਿਵੇਸਕ ਸੰਮੇਲਨ ਵਿੱਚ ਪੀਐਚਡੀ ਸੀਸੀਆਈ ਦੇ ਚੇਅਰਮੈਨ ਕਰਨ ਗਿਲਹੋਤਰਾ, ਸੀਆਈਆਈ ਦੇ ਚੇਅਰਮੈਨ ਭਵਦੀਪ ਸਰਦਾਨਾ, ਸੇਵੀ ਇੰਟਰਨੈਸਨਲ ਲਿਮਟਿਡ ਦੇ ਡਾਇਰੈਕਟਰ ਮੁਕੁਲ ਵਰਮਾ, ਵਿਵਾਚੈਮ ਇੰਟਰਮੀਡੀਏਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵਿਜੇ ਗਰਗ, ਵਾਈਬਰਾਕਾਸਟਿਕਸ ਦੇ ਪ੍ਰਧਾਨ ਜਗਮਿੰਦਰ ਸਿੰਘ ਬਾਵਾ, ਸਨਜਿਨ ਇੰਡੀਆ ਜੀਨੋ ਪਾਰਕ ਦੇ ਐਮਡੀ, ਪ੍ਰਧਾਨ, ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਗਰੁੱਪ ਚੇਅਰਮੈਨ, ਮਲਹੋਤਰਾ ਗਰੁੱਪ ਮੀਨੂੰ ਮਲਹੋਤਰਾ, ਡਿਵੈਲਪਮੈਂਟ ਸੈਂਟਰ ਹੈੱਡ, ਇਨਫੋਸਿਸ ਸਮੀਰ ਗੋਇਲ, ਵਾਈਸ-ਚੇਅਰਮੈਨ ਅਤੇ ਐਮਡੀ ਨਾਹਰ ਇੰਡਸਟਰੀਜ ਵਰਧਮਾਨ ਟੈਕਸਟਾਈਲ ਕਮਲ ਓਸਵਾਲ ਅਤੇ ਵਾਈਸ ਪ੍ਰੈਜੀਡੈਂਟ, ਇੰਟਰਨੈਸਨਲ ਟਰੈਕਟਰ ਲਿਮਟਿਡ ਏ.ਐੱਸ. ਮਿੱਤਲ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਸੂਬੇ ਵਿੱਚ ਆਰਥਿਕ ਪੁਨਰ-ਉਥਾਨ ਦਾ ਇੱਕ ਨਵਾਂ ਅਧਿਆਏ ਲਿਖਣ ਲਈ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸੀ ਪਹੁੰਚ ਅਧੀਨ ਉਦਯੋਗਿਕ ਵਿਕਾਸ ਵਿੱਚ ਪਾਏ ਗਏ ਵੱਡੇ ਯੋਗਦਾਨ ਦੀ ਭਰਪੂਰ ਸਲਾਘਾ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਨਿਵੇਸ ਪੰਜਾਬ ਦੇ ਜ਼ਿਲਾ ਪੱਧਰੀ ਦਫਤਰਾਂ ਦਾ ਡਿਜੀਟਲ ਤੌਰ ਉੱਤੇ ਉਦਘਾਟਨ ਕੀਤਾ। ਉਹਨਾਂ ਨੇ ਨਿਵੇਸ ਪੰਜਾਬ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਤਾਂ ਕਿ ਵਪਾਰ ਦੇ ਵਿਆਪਕ ਵਿਕਾਸ ਨੂੰ ਹੁਲਾਰਾ ਮਿਲ ਸਕੇ।

ਇਸ ਸੰਮੇਲਨ ਵਿੱਚ ਸਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਉਪ ਮੁੱਖ ਮੰਤਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਕੀਰਤ ਸਿੰਘ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੈ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਵੇਅਰਹਾਊਸ ਕਾਰਪੋਰੇਸਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਰਾਕੇਸ ਪਾਂਡੇ, ਸੰਜੇ ਤਲਵਾੜ, ਲਖਬੀਰ ਸਿੰਘ ਲੱਖਾ, ਸੁਰਿੰਦਰ ਡਾਵਰ ਅਤੇ ਅਮਰੀਕ ਸਿੰਘ ਢਿੱਲੋਂ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਕੇ.ਕੇ. ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਤੇਜਵੀਰ ਸਿੰਘ, ਨਿਵੇਸ਼ ਪੰਜਾਬ ਦੇ ਸੀਈਓ ਰਜਤ ਅਗਰਵਾਲ ਵੀ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ