ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪੰਜਾਬ ਵਜ਼ਾਰਤ ’ਚ ਐਂਟਰੀ

People, People, Area, Congress President Raja Waring

ਸ੍ਰੀ ਮੁਕਤਸਰ ਸਾਹਿਬ ਤੇ ਹਲਕਾ ਗਿੱਦੜਬਾਹਾ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ

ਗਿੱਦੜਬਾਹਾ, (ਰਾਜਵਿੰਦਰ ਬਰਾੜ) ਪੰਜਾਬ ਸਰਕਾਰ ’ਚ ਪੈਦਾ ਹੋਈ ਸਿਆਸੀ ਹਲਚਲ ਤੋਂ ਬਾਅਦ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਪਿੱਛੋਂ ਅੱਜ ਮੰਤਰੀਆਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੀ ਪੰਜਾਬ ਵਜ਼ਾਰਤ ’ਚ ਸ਼ਾਮਲ ਹੋ ਗਿਆ ਹੈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵੀਂ ਪੰਜਾਬ ਵਜ਼ਾਰਤ ’ਚ ਜਗ੍ਹਾ ਹਾਸਲ ਕਰ ਲਈ ਹੈ ਤੇ ਉਹਨਾਂ ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਵੀ ਚੁੱਕ ਲਈ ਹੈ ਵੜਿੰਗ ਦੀ ਕੈਬਨਿਟ ’ਚ ਐਂਟਰੀ ਨਾਲ ਹਲਕੇ ਤੇ ਜਿਲ੍ਹੇ ਦੇ ਲੋਕਾਂ ਤੇ ਖਾਸ ਕਰਕੇ ਕਾਂਗਰਸੀਆਂ ’ਚ ਕਾਫੀ ਖੁਸ਼ੀ ਦਾ ਮਾਹੌਲ ਹੈ

ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕੈਬਨਿਟ ਦਾ ਹਿੱਸਾ ਬਣੇ ਹਨ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਉਹਨਾਂ ਨੂੰ ਕੋਈ ਜਗ੍ਹਾ ਨਹੀਂ ਦਿੱਤੀ ਗਈ ਸੀ ਤੇ ਹਲਕੇ ਦੇ ਲੋਕਾਂ ਦੀ ਮੰਗ ਸੀ ਕਿ ਵੜਿੰਗ ਨੂੰ ਇਸ ਨਵੀਂ ਵਜਾਰਤ ’ਚ ਜਗ੍ਹਾ ਦਿੱਤੀ ਜਾਵੇ ਅਮਰਿੰਦਰ ਸਿੰਘ ਵੱਲੋਂ ਦਿੱਤੇ ਅਸਤੀਫੇ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੈਬਨਿਟ ਵਿੱਚ ਐਂਟਰੀ ਪੱਕੀ ਮੰਨੀ ਜਾ ਰਹੀ ਸੀ

ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਿਆਸੀ ਗੁਰੂ ਜਗਮੀਤ ਸਿੰਘ ਬਰਾੜ ਹਨ। ਜੇਕਰ ਵੜਿੰਗ ਦੇ ਸਿਆਸੀ ਜੀਵਨ ਦੀ ਗੱਲ ਕਰੀਏ ਤਾਂ ਉਹਨਾਂ ਨੇ ਸੈਂਸਰ ਬੋਰਡ ਦੇ ਮੈਂਬਰ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਪਹਿਲੀ ਵਾਰ ਮਾਰਚ 2012 ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਸੰਤ ਸਿੰਘ ਬਰਾੜ ਨੂੰ ਹਰਾ ਕੇ ਵਿਧਾਇਕ ਬਣੇ ਤੇ ਸਤੰਬਰ 2014 ਤੋਂ ਲੈ ਕੇ ਮਈ 2018 ਤੱਕ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਰਹੇ ਤੇ ਦੂਜੀ ਵਾਰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਹਰਾ ਕੇ ਵਿਧਾਇਕ ਬਣੇ।

2012 ਤੋਂ 2017 ਤੱਕ ਵਿਧਾਨ ਸਭਾ ਦੀ ਅਨੁਮਾਨ ਕਮੇਟੀ, ਸਥਾਨਕ ਸੰਸਥਾਵਾਂ ਕਮੇਟੀ, ਵਿਸ਼ੇਸ਼ ਅਧਿਕਾਰ ਕਮੇਟੀ ਤੇ ਲੋਕ ਲੇਖਾ ਕਮੇਟੀ ਦੇ ਮੈਂਬਰ ਵੀ ਰਹੇ ਅੱਜ ਪੰਜਾਬ ਕੈਬਨਿਟ ਵਿੱਚ ਸ਼ਾਮਲ ਹੋਣ ’ਤੇ ਇਕੱਲੇ ਗਿੱਦੜਬਾਹਾ ਹਲਕਾ ਹੀ ਨਹੀਂ ਸਗੋਂ ਪੂਰੇ ਜਿਲ੍ਹੇ ਨੂੰ ਰਾਜਾ ਵੜਿੰਗ ਤੋਂ ਵੱਡੀਆਂ ਆਸਾਂ ਬੱਝ ਗਈਆਂ ਹਨ ਤੇ ਲੋਕਾਂ ਨੂੰ ਉਮੀਦ ਹੈ ਕਿ ਰਾਜਾ ਵੜਿੰਗ ਹਲਕੇ ਤੇ ਜਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ