ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸੰਗਰੂਰ ਵਿਖੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਖਾਤਰ ਅੱਜ ਸੁਨਾਮ ਰੋਡ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਇਸ ਮੌਕੇ ਟੈਂਕੀ ਦੇ ਹੇਠਾਂ ਧਰਨਾ ਲਾ ਰਹੇ ਆਗੂਆਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਹਾਂ ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। (ETT Teacher)
ਪਰ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2019 ਵਿੱਚ ਈਟੀਟੀ ਅੰਗਹੀਣ ਅਤੇ ਫਰੀਡਮ ਫਾਈਟਰਜ਼ ਦੀਆਂ ਬੈਕਲਾਗ ਦੀਆਂ 161 ਅਸਾਮੀਆਂ ਦਿੱਤੀਆਂ ਗਈਆਂ ਸਨ ਇਸ ਦਾ ¬ਕ੍ਰਾਈਟੇਰੀਆ ਗ੍ਰੈਜੂਏਸ਼ਨ ਈਟੀਟੀ ਅਤੇ ਟੈੱਟ ਪਾਸ ਯੋਗਤਾ ਲਾਜ਼ਮੀ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਇਹ ਸ਼ਰਤਾਂ ਐਨਸੀਟੀਈ ਦੀਆਂ ਸ਼ਰਤਾਂ ਤੋਂ ਬਿਲਕੁਲ ਉਲਟ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਵੱਲੋਂ ਸਰਕਾਰ ਤੋਂ ਨਵੀਂ ਭਰਤੀ ਦੀ ਮੰਗ ਕੀਤੀ ਗਈ ਕਿ ਬਾਰ੍ਹਵੀਂ ਦੇ ਅਧਾਰ ’ਤੇ ਹੀ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਾਨ ਦੇਣ ਤੋਂ ਵੀ ਗੁਰੇਜ਼ ਨਹੀਂ ਕਰਾਂਗੇ। (ETT Teacher)
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਇਸ ਮੌਕੇ ਸੁਰਿੰਦਰ ਕੁਮਾਰ ਅਬੋਹਰ, ਪ੍ਰਿਥਵੀ ਰਾਮ ਅਬੋਹਰ, ਰਾਜਵੀਰ ਕੌਰ, ਸੁਰਿੰਦਰ ਕੁਮਾਰ, ਸੁਖਜੀਤ ਕੌਰ ਮਾਨਸਾ, ਮਨਦੀਪ ਕੌਰ ਮਾਨਸਾ ਆਦਿ ਵੀ ਸ਼ਾਮਲ ਹਨ ਆਗੂਆਂ ਨੇ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਸਾਰਥਕ ਹੱਲ ਕੱਢਣ ਦੀ ਅਪੀਲ ਕੀਤੀ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਵੀ ਧੱਕੇਸ਼ਾਹੀ ਕੀਤੀ ਗਈ ਤਾਂ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ ਦੂਜੇ ਪਾਸੇ ਖਬਰ ਲਿਖੇ ਜਾਣ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਅਧਿਆਪਕਾਂ ਕੋਲ ਨਹੀਂ ਸੀ ਪਹੁੰਚਿਆ ਤੇ ਟੈਂਕੀ ’ਤੇ ਚੜ੍ਹੇ ਅਧਿਆਪਕ ਉਪਰ ਹੀ ਸਰਕਾਰ ਨੂੰ ਕੋਸ ਰਹੇ ਸਨ।