ETT Teacher News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸੁਨਾਮ ਵਿਖੇ ਈਟੀਟੀ 6505 ਅਧਿਆਪਕਾਂ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਈਟੀਟੀ 6505 ਅਧਿਆਪਕ ਯੂਨੀਅਨ ਬਲਾਕ ਸੁਨਾਮ-1 ਦੀ ਚੋਣ ਕੀਤੀ ਗਈ। ਇਸ ਮੌਕੇ ਜਥੇਬੰਦੀ ਵੱਲੋਂ ਸੁਖਜਿੰਦਰ ਸਿੰਘ ਜਟਾਣਾ ਨੂੰ ਬਲਾਕ ਪ੍ਰਧਾਨ ਅਤੇ ਰਾਜਿੰਦਰ ਸਿੰਘ ਝਾੜੋਂ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਇਸ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੂੰ ਪ੍ਰੈਸ ਸਕੱਤਰ ਬਿੱਕਰ ਸਿੰਘ, ਲਖਵਿੰਦਰ ਸਿੰਘ ਅਤੇ ਬਲਜਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ, ਵੀਰਪਾਲ ਕੌਰ ਅਤੇ ਜਸ਼ਨਦੀਪ ਕੌਰ ਨੂੰ ਮੀਤ ਪ੍ਰਧਾਨ, ਤਰਨ ਕੁਮਾਰ ਅਤੇ ਮਨਪ੍ਰੀਤ ਸਿੰਘ ਕਾਨੂੰਨੀ ਸਲਾਹਕਾਰ, ਹਰਵੇਲ ਸਿੰਘ ਅਤੇ ਬਲਜੀਤ ਸਿੰਘ ਨੂੰ ਮੁੱਖ ਸਲਾਹਕਾਰ ਅਤੇ ਮਨਦੀਪ ਕੌਰ, ਅਮਨਦੀਪ ਕੌਰ, ਨਵਦੀਪ ਕੌਰ, ਲਕਸ਼ਮੀ ਰਾਣੀ, ਸੁਮਨ ਰਾਣੀ, ਸਤਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਨੂੰ ਮੈਂਬਰ ਚੁਣਿਆ ਗਿਆ।
ਇਹ ਵੀ ਪੜ੍ਹੋ: SYL Canal News: ਦਿੱਲੀ ’ਚ SYL ’ਤੇ ਹੋਈ ਅਹਿਮ ਮੀਟਿੰਗ, ਮਾਨ ਬੋਲੇ, ਐਸਵਾਈਐਲ ਦਾ ਮੁੱਦਾ ਨਾਸੂਰ ਬਣ ਗਿਆ
ਇਸ ਮੌਕੇ ਨਵੇਂ ਬਣੇ ਪ੍ਰਧਾਨ ਸੁਖਵਿੰਦਰ ਸਿੰਘ ਜਟਾਣਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਵਿਸ਼ਵਾਸ ਨਾਲ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਉਸੇ ਵਿਸ਼ਵਾਸ ਨੂੰ ਬਰਕਰਾਰ ਰੱਖਣਗੇ ਅਤੇ ਅਧਿਆਪਕਾਂ ਦੀਆਂ ਰਹਿੰਦੀਆਂ ਮੰਗਾਂ ਲਈ ਪਹਿਲਾਂ ਵਾਂਗ ਹੀ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਈ ਟੀ ਟੀ 6505 ਦੇ ਬਹੁਤ ਸਾਰੇ ਅਧਿਆਪਕ ਸਾਥੀ ਮੌਜ਼ੂਦ ਰਹੇ। ETT Teacher News