ਈਟੀਟੀ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਈਟੀਟੀ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਗੁਰੂਹਰਸਹਾਏ  (ਸਤਪਾਲ ਥਿੰਦ)| ਈ ਟੀ ਟੀ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਗੋਲੂ ਕਾ ਮੋਡ਼ ਚ ਪੁਤਲਾ ਫੂਕਿਆ ਗਿਆ ਇਸ ਮੌਕੇ ਆਗੂਆਂ ਨੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹਾੜ੍ਹੇ ਕੱਢ ਰਹੇ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ ਤਾਂ 25 ਨਵੰਬਰ ਨੂੰ ਗੁਰੂਹਰਸਹਾਏ ਵਿਖੇ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਘਰਾਉ ਕੀਤਾ ਜਾਵੇਗਾ

ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ 2364/6635 ਅਤੇ ਜੇਲ੍ਹ ਵਿਭਾਗ ਦੀਆਂ 22 ਅਸਾਮੀਆਂ ਤੁਰੰਤ ਪੂਰੀਆਂ ਕੀਤੀਆਂ ਪੂਰੀਆਂ ਜਾਣ ਜੇਕਰ ਸਰਕਾਰ ਨੇ ਓਵਰ ਏਜ ਹੋ ਚੁੱਕੇ ਸਾਥੀਆਂ ਨੂੰ ਉਮਰ ਹੱਦ ਵਿਚ ਛੋਟ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਇਸ ਮੌਕੇ ਇਨ੍ਹਾਂ ਬੇਰੁਜ਼ਗਾਰਾਂ ਦੁਆਰਾ ਗੋਲੂ ਕਾ ਮੋਡ਼ ਚੋਂ ਪੰਜਾਬ ਸਰਕਾਰ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹਲਕਾ ਵਿਧਾਇਕ ਦੀ ਕੋਠੀ ਪਹੁੰਚ ਕੇ ਮੰਗ ਪੱਤਰ ਦੇਣ ਦੀ ਵੀ ਗੱਲ ਕਹੀ ਗਈ ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ