Punjabi University: ਨਵੇਂ ਸਾਲ ਦੀ ਆਮਦ ਮੌਕੇ ਵੀ ਪੰਜਾਬੀ ’ਵਰਸਿਟੀ ਨੂੰ ਨਹੀਂ ਮਿਲਿਆ ਰੈਗੂਲਰ ਵਾਇਸ ਚਾਂਸਲਰ

Punjabi University
ਪਟਿਆਲਾ : ਵਾਇਸ ਚਾਂਸਲਰ ਦੀ ਨਿਯੁਕਤੀ ਦੀ ਮੰਗ ਨੂੰ ਲੈਕੇ ਇਕੱਤਰ ਹੋਏ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਅਹੁਦੇਦਾਰ।

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋਏ: ਬਾਗੜੀਆਂ, ਧਾਲੀਵਾਲ

Punjabi University: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਲ 2024 ਦੇ ਅੱਧ ਤੋਂ ਪਹਿਲਾਂ ਪੰਜਾਬ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਅਰਵਿੰਦ ਨੇ ਆਪਣਾ ਕਾਰਜਕਾਲ ਪੂਰਾ ਕਰਦਿਆਂ ਪੰਜਾਬੀ ਯੂਨੀਵਰਸਿਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਵਾਇਸ ਚਾਂਸਲਰ ਦੇ ਯੂਨੀਵਰਸਿਟੀ ਦੇ ਕੰਮਕਾਜ ਨੂੰ ਚਲਾਇਆ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਪਹਿਲੀ ਵਾਰ ਅਜਿਹਾ ਸਮਾਂ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: Punjab Government News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਸਪੈਸ਼ਲ ਸਕੀਮ ਚਲਾ ਕੇ ਕੀਤਾ ਇਹ ਵੱ…

ਕਰਮਚਾਰੀਆਂ ਦੇ ਰੁਟੀਨ ਦੇ ਕੰਮਕਾਜ ਨੂੰ ਵਾਇਸ ਚਾਂਸਲਰ ਨਾ ਹੋਣ ਕਾਰਨ ਮੌਜੂਦਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗੈਰ ਅਧਿਆਪਨ ਕਰਮਚਾਰੀਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਸਬੰਧੀ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ।

ਗੈਰ ਅਧਿਆਪਨ ਕਰਮਚਾਰੀਆਂ ਦੇ ਰੋਜ਼ ਮਰਾ ਦੇ ਕੰਮਕਾਜ ਸਬੰਧੀ ਹੋ ਰਹੀ ਦੇਰੀ ਕਾਰਨ ਕਰਮਚਾਰੀ ਮਾਨਸਿਕ ਪੀੜਾਂ ਸਹਿ ਰਹੇ ਹਨ। ਗੈਰ ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਪੈਅ ਕਮਿਸ਼ਨ ਦੇ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਕੰਮਾਂ ਸਬੰਧੀ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਸਾਲ ਦੇ ਪਹਿਲੇ ਮਹੀਨੇ ਦੇ ਅੰਦਰ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਕੋਈ ਵਿਸ਼ੇਸ਼ ਹੱਲ ਕੱਢਿਆ ਜਾਵੇ।

ਕਰਮਚਾਰੀ ਸੰਘ ਨੇ ਇਹ ਸਪੱਸ਼ਟ ਕੀਤਾ ਕਿ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਮੌਜੂਦਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਰਨਲ ਸਕੱਤਰ ਅਮਰਜੀਤ ਕੌਰ, ਸਕੱਤਰ ਗੁਰਪ੍ਰੀਤ ਸਿੰਘ ਜੋਨੀ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ, ਕਰਨੈਲ ਸਿੰਘ, ਗੁਰਪਿਆਰ ਸਿੰਘ , ਰਾਮਫਲ, ਕੰਵਲਜੀਤ ਸਿੰਘ ਆਦਿ ਕਰਮਚਾਰੀ ਸ਼ਾਮਲ ਹੋਏ। Punjabi University

LEAVE A REPLY

Please enter your comment!
Please enter your name here