ਮਾਤ ਭਾਸ਼ਾ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਸਮਾਗਮ

Chaduigarh

ਮਾਤ ਭਾਸ਼ਾ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਸਮਾਗਮ (Punjab Arts Council)

(ਕੁਲਵੰਤ ਕੋਟਲੀ) ਚੰਡੀਗੜ੍ਹ। ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅੱਜ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ ਪ੍ਰਧਾਨੀ ’ਚ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸੁਰੂਆਤ ਗੁਰੂ ਹਰਿਕਿ੍ਰਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ, ਹੁਸਿਆਰਪੁਰ ਦੇ ਵਿਦਿਆਰਥੀਆਂ ਦੇ ਬਾਲ ਗਾਇਨ ਨਾਲ ਹੋਈ ਜਿਸ ਵਿੱਚ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਗੀਤ, ਲੋਕ ਗੀਤ ਅਤੇ ਗਜਲਾਂ ਪੇਸ਼ ਕੀਤੀਆਂ। (Punjab Arts Council )

ਇਸ ਮੌਕੇ ਪੰਜਾਬੀ ਬੋਲੀ ਦੀ ਸੇਵਾ ਕਰਨ ਵਾਲੀਆਂ ਪੰਜ ਉੱਘੀਆਂ ਹਸਤੀਆਂ ਪ੍ਰੋ. ਡਾ. ਗੁਰਬਚਨ ਸਿੰਘ ਰਾਹੀ, ਪ੍ਰੋ. ਧਰਮ ਚੰਦ ਵਾਤਿਸ਼, ਡਾ. ਰਮਾ ਰਤਨ, ਸਤਿੰਦਰ ਪਾਲ ਸਿੰਘ ਸਿੱਧਵਾਂ ਅਤੇ ਹਰਭਜਨ ਬਾਜਵਾ ਨੂੰ ਮਾਤ ਭਾਸ਼ਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਆਏ ਪਤਵੰਤਿਆਂ ਦਾ ਸੁਆਗਤ ਕਰਦਿਆਂ ਪੰਜਾਬ ਕਲਾ ਪਰਿਸ਼ਦ ਦੇ ਉਪ ਚੇਅਰਮੈਨ ਡਾ. ਯੋਗ ਰਾਜ ਨੇ ਕਿਹਾ ਕਿ ਮਾਤ ਭਾਸ਼ਾ ਜਾਂ ਮਾਂ ਬੋਲੀ ਨੂੰ ਹੁਣ ਕਿਸੇ ਫਿਰਕੇ ਜਾਤੀ ਜਾਂ ਨਸਲ ਦੇ ਵਿਤਕਰੇ ਤੋਂ ਖਤਰਾ ਨਹੀਂ ਸਗੋਂ ਜਮਾਤੀ ਵਿਤਕਰੇ ਤੋਂ ਖਤਰਾ ਹੈ।

ਉਨ੍ਹਾਂ ਨੇ ਇਸ ਮੌਕੇ ਮਾਂ ਬੋਲੀ ਦੇ ਸਨਮਾਨ ਲਈ ਢਾਕਾ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸੰਯੁਕਤ ਰਾਸ਼ਟਰ ਦੇ ਅਦਾਰੇ ਯੂਨੈਸਕੋ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਵੱਜੋਂ ਤਸਲੀਮ ਕੀਤਾ। ਇਸ ਮੌਕੇ ਨਾਰੀ ਕਵੀ ਦਰਬਾਰ ਵੀ ਹੋਇਆ ਜਿਸ ਵਿੱਚ ਅਰਤਿੰਦਰ ਸੰਧੂ, ਮਨਜੀਤ ਇੰਦਰਾ, ਸੁਰਿੰਦਰ ਗਿੱਲ ਜੈਪਾਲ, ਭੂਪਿੰਦਰ ਕੌਰ ਪ੍ਰੀਤ, ਦੇਵਿੰਦਰ ਦਿਲਰੂਪ, ਜਸਲੀਨ ਕੌਰ, ਜਗਦੀਸ਼ ਕੌਰ, ਅਮਰਦੀਪ ਕੌਰ ਅਤੇ ਰਜਿੰਦਰ ਕੌਰ ਆਦਿ ਸ਼ਾਮਲ ਹੋਏ । ਸਮਾਗਮ ਦਾ ਸੰਚਾਲਨ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੋਹਲ ਨੇ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ