ਕੋਟਕਪੂਰਾ ’ਚ ਇੰਡੀਅਨ ਸਵੱਛਤਾ ਲੀਗ ਤਹਿਤ ਸਮਾਗਮ 17 ਸਤੰਬਰ ਨੂੰ : ਅਮਰਿੰਦਰ ਸਿੰਘ

Indian Swachhta League

ਕੋਟਕਪੂਰਾ (ਅਜੈ ਮਨਚੰਦਾ)। ਸ਼ਵੱਛ ਭਾਰਤ ਮਿਸ਼ਨ ਅਤੇ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ 2022 ਤੋਂ ਸਿੰਗਲ ਯੂਜ ਪਲਾਸਟਿਕ ਦੀਆਂ ਵਸਤੂਆਂ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੇ 100% ਪਾਬੰਦੀ ਲਗਾਈ ਗਈ ਹੈ। ਇਹਨਾਂ ਦੀ ਵਰਤੋਂ, ਵਿਕਰੀ ਅਤੇ ਭੰਡਾਰਨ ਬੰਦ ਕਰਨ ਲਈ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਸਬੰਧੀ ਪੂਰੇ ਭਾਰਤ ਵਿੱਚ ਇੰਡੀਅਨ ਸ਼ਵੱਛਤਾ ਲੀਗ (Indian Swachhta League) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਦੇ ਪੀਐਮਆਈਡੀਸੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਗਰ ਕੌਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫਸਰ, ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਦੀ ਰਹਿਨੁਮਾਈ ਹੇਠ ਸ਼ਹਿਰ ਕੋਟਕਪੂਰਾ ਵਿੱਚ ਵੀ ਇੱਕ ਵਿਸ਼ੇਸ਼ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ,

ਜਿਸ ਵਿਚ ਕੋਟਕਪੂਰਾ ਸ਼ਹਿਰ ਦੀਆਂ ਪ੍ਰਸ਼ਾਸਨਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ, ਵੱਖ-ਵੱਖ ਸਕੂਲਾਂ , ਕਾਲਜਾਂ, ਨਗਰ ਕੌਂਸਲ ਕੋਟਕਪੂਰਾ , ਸਮੂਹ ਕੌਂਸਲਰ ਸਹਿਬਾਨਾਂ, ਸਫ਼ਾਈ ਸੇਵਕਾਂ, ਕਰਮਚਾਰੀਆਂ ਅਤੇ ਸਮੁੱਚੇ ਮਾਨਵਤਾ ਪ੍ਰੇਮੀਆਂ ਵਲੋਂ ਭਾਗ ਲਿਆ ਜਾਣਾ ਹੈ। ਇਹ ਰੈਲੀ 17 ਸਤੰਬਰ 2022 ਦਿਨ ਸ਼ਨੀਵਾਰ ਸਮਾਂ ਸਵੇਰੇ 9.00 ਵਜੇ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਕਰ ਕੇ ਮੋਗਾ ਰੋਡ ਤੋਂ ਹੁੰਦੇ ਹੋਏ ਬੱਸ ਸਟੈਂਡ ਅਤੇ ਡੇਰਾ ਦਰਿਆ ਗਿਰੀ ਵਿਖੇ ਸਮਾਪਤ ਹੋਣੀ ਹੈ। ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ ਵੱਲੋਂ ਸਾਰੇ ਹੀ ਸਤਿਕਾਰਯੋਗ ਪ੍ਰਿੰਟ, ਇਲੈਕਟ੍ਰਾਨਿਕ, ਬਿਜਲਈ ਮੀਡੀਆ ਅਤੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਭ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਸਹਿਯੋਗ ਕਰਨ।

ਸੋ ਆਪ ਜੀ ਨੂੰ ਇਸ ਸੱਦੇ ਪੱਤਰ ਰਾਹੀਂ ਬੇਨਤੀ ਹੈ ਕਿ ਉਕਤ ਤਰੀਖ਼ ਅਤੇ ਸਮੇਂ ਅਨੁਸਾਰ ਰੈਲੀ ਵਿੱਚ ਸ਼ਾਮਲ ਹੋਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਆ ਸਕੇ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੇ ਵਿਕਰੀ ਨੂੰ ਘਟਾਇਆ ਜਾ ਸਕੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀਆਂ ਨਾ ਮੁਰਾਦ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ