Health Schem Punjab: ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਕੈਸ਼ ਲੈਸ ਇਲਾਜ : ਗੈਰੀ ਬੜਿੰਗ, ਰਾਏ

Health Schem Punjab
Health Schem Punjab: ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਕੈਸ਼ ਲੈਸ ਇਲਾਜ : ਗੈਰੀ ਬੜਿੰਗ, ਰਾਏ

Health Schem Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਅਧੀਨ ਹਰ ਪਰਿਵਾਰ ਨੂੰ ਸਲਾਨਾ 10 ਲੱਖ ਤੱਕ ਦਾ ਮੁਫਤ ਅਤੇ ਕੈਸ਼ਲੈਸ ਇਲਾਜ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਸਕੀਮ ਪੰਜਾਬ ਦੇ ਹਰ ਪਰਿਵਾਰ ਨੂੰ ਫਾਇਦਾ ਦੇਵੇਗੀ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ’ਤੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਸਰਕਾਰ ਵੱਲੋਂ ਇਸ ਦੇ ਵਿੱਚ ਕੋਈ ਆਮਦਨੀ ਦੀ ਹੱਦ, ਉਮਰ ਹੱਦ ਜਾਂ ਲਿੰਗ ਦੀ ਸੀਮਾ ਨਹੀਂ ਰੱਖੀ ਗਈ। ਹਰ ਪਰਿਵਾਰ ਨੂੰ 10 ਲੱਖ ਦੀ ਸਲਾਨਾ ਇਨਸ਼ੋਰੈਂਸ ਕਵਰੇਜ ਮਿਲੇਗੀ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਤਹਿਤ ਪਹਿਲਾਂ ਉਕਤ ਇਲਾਜ ਦੇ ਲਈ 5 ਲੱਖ ਰੁਪਏ ਮਿਲਦੇ ਸਨ, ਹੁਣ ਉਸ ਨੂੰ ਵਧਾ ਕੇ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੈਸ਼ਨ ਦੇ ਵਿੱਚ ਉਕਤ ਸਕੀਮ ਦੇ ਲਈ ਬਜਟ ਪਾਸ ਕੀਤਾ ਜਾ ਰਿਹਾ ਹੈ। ਇਹ ਸਕੀਮ 02 ਅਕਤੂਬਰ 2025 ਤੋਂ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ: Punjab Water Dispute: ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ : ਮੁੱਖ ਮੰਤਰੀ ਮਾ…

ਉਨ੍ਹਾਂ ਕਿਹਾ ਕਿ 65 ਲੱਖ ਪਰਿਵਾਰਾਂ (ਤਿੰਨ ਕਰੋੜ ਲੋਕਾਂ) ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਵੱਲੋਂ ਸਾਲ 2025-26 ਦੇ ਬਜਟ ’ਚ 778 ਕਰੋੜ ਰੁਪਏ ਉਕਤ ਸਕੀਮ ਲਈ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸੁਖਾਲਾ ਬਣਾਉਣ ਦੇ ਲਈ ਪੂਰਾ ਇਲਾਜ ਕੈਸ਼ਲੈਸ ਹੋਵੇਗਾ ਅਤੇ ਸਰਕਾਰੀ ਅਤੇ ਪੈਨਲ ਵਾਲੇ ਨਿੱਜੀ ਹਸਪਤਾਲਾਂ ਦੇ ਵਿੱਚ ਇਲਾਜ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਕਰਵਾਇਆ ਜਾਵੇਗਾ।

ਸਕੀਮ ਦਾ ਲਾਭ ਲੈਣ ਵਾਲਾ ਪਰਿਵਾਰ ਪੰਜਾਬ ਦਾ ਹੋਣਾ ਚਾਹੀਦਾ ਹੈ। ਇਸ ਦੀ ਰਜਿਸਟਰੇਸ਼ਨ ਕਿਸੇ ਵੀ ਸੇਵਾ ਕੇਂਦਰ ਵਿੱਚ ਵੋਟਰ ਆਈਡੀ ਕਾਰਡ ਜਾਂ ਆਧਾਰ ਕਾਰਡ ਨਾਲ ਕਰਵਾਈ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਪਹਿਲਾਂ ਹੀ ਪ੍ਰਓਰਟੀ ’ਤੇ ਰੱਖਿਆ ਗਿਆ ਹੈ। ਜਿੱਥੇ ਹਸਪਤਾਲਾਂ ਦੀ ਹਾਲਤ ਦੇ ਵਿੱਚ ਸੁਧਾਰ ਕੀਤਾ ਗਿਆ ਹੈ ਉੱਥੇ ਹੀ ਨਵੇਂ ਆਮ ਆਦਮੀ ਕਲੀਨਿਕ ਖੋਲ ਕੇ ਸੂਬਾ ਵਾਸੀਆਂ ਨੂੰ ਮੁਫਤ ਦਵਾਈਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਨਾਲ ਹੀ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ।