
ਵਿਧਾਇਕ ਗੈਰੀ ਬੜਿੰਗ ਵੱਲੋਂ ਅਮਲੋਹ ਵਿੱਚ ਸੀਵਰੇਜ ਮੈਨ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ
Amloh News: (ਅਨਿਲ ਲੁਟਾਵਾ) ਅਮਲੋਹ। ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸ਼ਹਿਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ਼ ਦੀ ਮੈਨ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਵਿਧਾਇਕ ਨੇ ਹਰ ਸਮੱਸਿਆ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ।ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸੀਵਰੇਜ਼ ਦੀ ਸਮੱਸਿਆ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਧਿਆਨ ਵਿੱਚ ਲਿਆਈ ਜਾ ਰਹੀ ਸੀ, ਜਿਸਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤਕਨੀਕੀ ਟੀਮਾਂ ਵੱਲੋਂ ਮੈਨ ਲਾਈਨ ਦੀ ਪੂਰੀ ਤਰ੍ਹਾਂ ਸਫਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਸੀਵਰੇਜ਼ ਓਵਰਫਲੋ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਦੀ ਹਰ ਮੁਸ਼ਕਲ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿਣਗੇ।
ਇਹ ਵੀ ਪੜ੍ਹੋ: School Holidays: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਫਿਰ ਵਧੀਆਂ
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀਵਰੇਜ਼ ਦੀ ਮੈਨ ਲਾਈਨ ਦੀ ਸਫਾਈ ਨਾ ਹੋਣ ਕਾਰਨ ਸ਼ਹਿਰ ਵਿੱਚ ਵੱਡੀ ਸਮੱਸਿਆ ਬਣੀ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੀਵਰੇਜ ਲਾਈਨ ਪਾਈ ਗਈ ਸੀ, ਉਸ ਸਮੇਂ ਤੋਂ ਇਸਦੀ ਢੰਗ ਨਾਲ ਸਫਾਈ ਨਹੀਂ ਹੋਈ ਸੀ। ਵਿਧਾਇਕ ਗੈਰੀ ਬੜਿੰਗ ਦੇ ਧਿਆਨ ਵਿੱਚ ਮਾਮਲਾ ਲਿਆਂਦੇ ਜਾਣ ਤੋਂ ਬਾਅਦ ਅੱਜ ਇਸਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਇਹ ਸਫਾਈ ਕੰਮ ਪੂਰਾ ਕੀਤਾ ਜਾਵੇਗਾ। ਮੰਡੀ ਗੋਬਿੰਦਗੜ੍ਹ ਚੌਂਕ ਅਮਲੋਹ ਤੋਂ ਸੂਏ ਨਾਲ ਜੁੜੇ ਡਿਸਪੋਜ਼ਲ ਤੱਕ ਮੈਨ ਲਾਈਨ ਦੀ ਸਫਾਈ ਕੀਤੀ ਜਾਵੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਵਾਇਸ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਪ੍ਰਧਾਨ ਕੁਲਦੀਪ ਸਿੰਘ ਦੀਪਾ, ਪਾਲੀ ਅਰੋੜਾ, ਮੋਨੀ ਪੰਡਿਤ, ਰਾਜੇਸ਼ ਅਮਲੋਹ, ਮੱਖਣ ਅਮਲੋਹ ਆਦਿ ਮੌਜੂਦ ਸਨ। Amloh News













