ਜੰਮੂ-ਕਸ਼ਮੀਰ ਦੇ ਹਰ ਨੌਜਵਾਨ ਨੂੰ ਤਿਰੰਗੇ ਨਾਲ ਪਿਆਰ ਹੈ: ਸਿਨਹਾ

Sinha

ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ (Sinha) ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦਾ ਹਰ ਨੌਜਵਾਨ ਤਿਰੰਗੇ ਦੇ ਮਾਣ ਨੂੰ ਪਿਆਰ ਕਰਦਾ ਹੈ ਅਤੇ ਇਸ ਦੀ ਰੱਖਿਆ ਕਰੇਗਾ। ਇੱਥੋਂ ਦੀ ਮਸ਼ਹੂਰ ਡਲ ਝੀਲ ’ਤੇ ਇੱਕ ਵਿਸ਼ਾਲ ‘ਤਿਰੰਗਾ ਰੈਲੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਉਪ ਰਾਜਪਾਲ ਨੇ ਕਿਹਾ ਕਿ ਜਿਹੜੇ ਲੋਕ ਇਹ ਕਹਿ ਰਹੇ ਹਨ ਕਿ ਜੰਮੂ-ਕਸ਼ਮੀਰ ’ਚ ਕੋਈ ਵੀ ਰਾਸ਼ਟਰੀ ਝੰਡਾ ਨਹੀਂ ਲਹਿਰਾਏਗਾ, ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਹੋਵੇਗਾ ਕਿ ਹਰ ਨੌਜਵਾਨ ਤਿਰੰਗੇ ਨੂੰ ਪਿਆਰ ਕਰਦਾ ਹੈ। ਉਪ ਰਾਜਪਾਲ ਨੇ ਕਿਹਾ, ‘ਸਭ ਤੋਂ ਵੱਡਾ ਬਦਲਾਅ ਇਹ ਹੈ ਕਿ ਹਰ ਵਿਅਕਤੀ ਤਿਰੰਗੇ ਦੇ ਸਵੈਮਾਣ ਦੀ ਰੱਖਿਆ ਕਰਨਾ ਚਾਹੁੰਦਾ ਹੈ ਅਤੇ ਜੰਮੂ-ਕਸ਼ਮੀਰ ਅਤੇ ਰਾਸ਼ਟਰ ਦੇ ਵਿਕਾਸ ’ਚ ਯੋਗਦਾਨ ਪਾਉਣਾ ਚਾਹੁੰਦਾ ਹੈ।’

ਇਹ ਵੀ ਪੜ੍ਹੋ : ਪੰਜਾਬ ਦੀ ਇਸ ਧੀ ਨੇ ਮਾਰਿਆ ਮਾਅਰਕਾ, ਬਣੇਗੀ ਆਰਮੀ ਅਫ਼ਸਰ

ਸਿਨਹਾ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਮਰਦ, ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਸੁਰੱਖਿਆ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਡਲ ਝੀਲ ਦੇ ਕੰਢੇ ਬੁਲੇਵਾਰਡ ਰੋਡ ’ਤੇ ਤਿਰੰਗਾ ਵੀ ਲਹਿਰਾਇਆ। ਉਪ ਰਾਜਪਾਲ ਨੇ ਇੱਕ ਟਵੀਟ ਵਿੱਚ ਕਿਹਾ, ‘ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪੁਰਸ਼ਾਂ, ਔਰਤਾਂ, ਨੌਜਵਾਨਾਂ ਅਤੇ ਸੀਨੀਅਰ ਨਾਗਰਿਕਾਂ ਦੀ ਭਾਗੀਦਾਰੀ ਦੇਸ਼ ਲਈ ਵੀ ਪ੍ਰੇਰਨਾ ਸਰੋਤ ਹੈ।’ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਮਿਲ ਕੇ ਉੱਜਵਲ ਭਵਿੱਖ ਵੱਲ ਵਧ ਰਿਹਾ ਹੈ। ਹਰ ਵਰਗ ਦੇ ਲੋਕ ਇੱਕ ਸੰਕਲਪ ਨਾਲ ਕੰਮ ਕਰ ਰਹੇ ਹਨ। (Sinha)