ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ

Fazilka News
ਫਾਜ਼ਿਲਕਾ : ਸਕੂਲਾਂ ਦੇ ਬੱਚਿਆਂ ਤੇ ਅਧਿਆਪਕਾਂ ਵੱਲੋਂ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਲੋਕਾਂ ਵਿੱਚ ਫੈਲਾਉਣ ਦਾ ਪ੍ਰਣ ਲੈਦੇ ਹੋਏ। (ਰਜਨੀਸ਼ ਰਵੀ)

ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ

  • ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ

(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯੋਗ ਦੇਣ ਅਤੇ ਇਸ ਸਾਲ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ” ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਪਰਾਲੀ ਖੇਤਾਂ ਵਿੱਚ ਵਾਹੁਣ ਵਾਲੇ ਸੰਦਾਂ ’ਤੇ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਜ਼ਿਲ੍ਹੇ ਦੇ ਕਿਸਾਨ ਇਸ ਸਕੀਮ ਦਾ ਲਾਹਾ ਲੈ ਕੇ ਪਰਾਲੀ ਜਮੀਨ ਵਿੱਚ ਵਾਹ ਸਕਦੇ ਹਨ। (Fazilka News)

ਪਰਾਲੀ ਨਾ ਜਲਾਉਣ ਬਾਰੇ ਜਾਗਰੂਕਤਾ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਦੇ ਮੁਕਾਬਲੇ ਵੀ ਕਰਵਾਏ (Fazilka News)

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਖੇਤੀ ਕਰਨ ਵਾਲੇ ਪਿੰਡਾਂ ਦੇ ਸਕੂਲਾਂ ਵਿੱਚ ਚਾਰ-ਚਾਰ ਵਿਦਿਆਰਥੀਆਂ ਨੂੰ ਵਾਤਾਵਰਨ ਮਿੱਤਰ ਬਣਾਇਆ ਗਿਆ ਹੈ ਜੋ ਪਿੰਡ ਵਾਸੀਆਂ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਤੇ ਅਧਿਆਪਕਾਂ ਵੱਲੋਂ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਲੋਕਾਂ ਵਿੱਚ ਫੈਲਾਉਣ ਦਾ ਪ੍ਰਣ ਲਿਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਹੀ ਅੱਜ ਜ਼ਿਲ੍ਹੇ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੇਰਾ ਖੇੜਾ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਰਾਮਸਰਾ, ਸਰਕਾਰੀ ਸੀਨੀ. ਸੈਕੰਡਰੀ ਸਕੂਲ ਬੱਘੇ ਕੇ ਉਤਾੜ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਮਾਡਲ ਸਕੂਲ ਢਾਣੀ ਕਰਨੈਲ ਸਿੰਘ, ਸਰਕਾਰੀ ਮਾਡਲ ਸਕੂਲ ਪੀਰ ਬਖਸ ਚੌਹਾਨ, ਸਰਕਾਰੀ ਮਾਡਲ ਸਕੂਲ ਤਾਰੇਵਾਲਾ,ਸਰਕਾਰੀ ਹਾਈ ਸਕੂਲ ਹੀਰਾਵਾਲੀ, ਸਰਕਾਰੀ ਹਾਈ ਸਕੂਲ ਕਟੇਹਰਾ, ਸਰਕਾਰੀ ਹਾਈ ਸਕੂਲ ਬੰਦੀਵਾਲਾ,

ਇਹ ਵੀ ਪੜ੍ਹੋ : ਕੇਂਦਰੀ ਜੇਲ ’ਚੋਂ ਮਿਲੇ 15 ਮੋਬਾਇਲ, 4 ਮਾਮਲੇ ਦਰਜ਼

ਸਰਕਾਰੀ ਮਾਡਲ ਸਕੂਲ ਚੱਕ ਬੰਦੀਵਾਲਾ, ਸਰਕਾਰੀ ਮਾਡਲ ਸਕੂਲ ਚੱਕ ਖੇੜੇ ਵਾਲਾ, ਸਰਕਾਰੀ ਮਾਡਲ ਟਾਹਲੀਵਾਲਾ ਜੱਟਾ, ਸਰਕਾਰੀ ਮਿਡਲ ਸਕੂਲ ਜੌੜਕੀ ਕੰਕਰਵਾਲੀ, ਸਰਕਾਰੀ ਮਿਡਲ ਸਕੂਲ ਢਾਣੀ ਮੰਡਲਾ, ਸਰਕਾਰੀ ਹਾਈ ਸਕੂਲ ਕਾਂਵਾ ਵਾਲੀ, ਸਰਕਾਰੀ ਮਿਡਲ ਸਕੂਲ ਢਾਣੀ ਹੀਰਾਂਵਾਲੀ, ਸਰਕਾਰੀ ਹਾਈ ਸਕੂਲ ਹੀਰਾਂਵਾਲੀ ਅਤੇ ਸਰਕਾਰੀ ਹਾਈ ਸਕੂਲ ਕੇਰੀਆ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਜਿੱਥੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ ਉੱਥੇ ਹੀ ਪਰਾਲੀ ਨਾ ਜਲਾਉਣ ਬਾਰੇ ਜਾਗਰੂਕਤਾ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਦੇ ਮੁਕਾਬਲੇ ਵੀ ਕੀਤੇ।

ਖੇਤ ’ਚ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਹੁੰਦੀ ਹੈ ਖਤਮ (Fazilka News)

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਨੂੰ ਸਾਫ ਸੁਥਰਾ ਅਤੇ ਬਿਮਾਰੀ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ  ਸੁੱਧ ਵਾਤਾਵਰਨ ਮਿਲੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉੱਪਰਲੀ ਤਹਿ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ ਅਤੇ ਅਨੇਕਾਂ ਹੀ ਧਰਤੀ ਨੂੰ ਉਪਜਾਊ ਬਣਾਉਣ ਵਾਲੇ ਜੀਵ ਜੰਤੂਆਂ ਦਾ ਨਾਸ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿੱਚ ਤਪਸ ਵੀ ਵੱਧਦੀ ਹੈ ਅਤੇ ਅਨੇਕਾਂ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਪਰ ਜੇਕਰ ਕਿਸਾਨ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣਗੇ ਤਾਂ ਇਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ।