ਸਾਦਿਕ (ਅਰਸ਼ਦੀਪ ਸੋਨੀ) | ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਕੋਟਕਪੂਰਾ ਗੋਲੀਕਾਂਡ ‘ਚ ਸਿੱਟ ਵੱਲੋਂ ਨਾਮਜ਼ਦ ਕੀਤੇ ਜਾਣ ‘ਤੇ ਸੈਸ਼ਨ ਅਦਾਲਤ ਫਰੀਦਕੋਟ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਸ ਦੀ ਸਿਟ ਦੀ ਜਾਂਚ ਦੇ ਘੇਰੇ ਵਿੱਚ ਆਏ ਮਨਤਾਰ ਸਿੰਘ ਬਰਾੜ ਵੱਲੋਂ ਫਰੀਦਕੋਟ ਦੇ ਮਾਨਯੋਗ ਸ਼ੈਸ਼ਨ ਕੋਰਟ ਦੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ‘ਚ ਲਗਾਈ ਗਈ ਬਲੈਂਕਟ ਜ਼ਮਾਨਤ ਦੀ ਦਰਖਾਸਤ ‘ਤੇ ਸੁਣਾਏ ਗਏ ਫ਼ੈਸਲੇ ਅਨੁਸਾਰ ਖਾਰਜ਼ ਕਰ ਦਿੱਤਾ ਹੈ ।
ਐਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਸਾਲ 2018 ਵਿਚ ਕੋਟਕਪੂਰਾ ਗੋਲ਼ੀਕਾਂਡ ਸਬੰਧੀ ਦਰਜ ਹੋਈ ਐਫ.ਆਈ.ਆਰ. ਨੰਬਰ 129 ਵਿਚ ਉਹ ਨਾਮਜ਼ਦ ਹਨ। ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਬਰਾੜ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਜ਼ਿਕਰਯੋਗ ਹੈ ਕਿ ਬੀਤੀ 27 ਫ਼ਰਵਰੀ ਨੂੰ ਬਰਾੜ ਪਾਸੋਂ ਸਿਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਲਗਾਤਾਰ ਕਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ ਜਿਸ ਕਾਰਣ ਬਰਾੜ ਵੱਲੋਂ ਮਾਨਯੋਗ ਸ਼ੈਸ਼ਨ ਕੋਰਟ ਵਿੱਚ ਆਪਣੀ ਬਲੈਂਕਟ ਜ਼ਮਾਨਤ ਦੀ ਦਰਖਾਸਤ ਲਗਾ ਦਿੱਤੀ ਸੀ। ਮਾਨਯੋਗ ਸ਼ੈਸ਼ਨ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਰਾਜ ਸਰਕਾਰ ਅਤੇ ਪੁਲਸ ਵਿਭਾਗ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਸਨ।
ਬਰਾੜ ਵੱਲੋਂ ਕੋਈ ਮੁਕੱਦਮਾ ਨਾ ਹੋਣ ਦੀ ਸੂਰਤ ਵਿੱਚ ਆਪਣੇ ਬਚਾਓ ਲਈ ਬਲੈਂਕਟ ਜ਼ਮਾਨਤ ਦੀ ਮੰਗ ਕੀਤੀ ਸੀ ਪ੍ਰੰਤੂ ਬਹਿਸ ਦੌਰਾਨ ਸਿਟ ਮੈਂਬਰ ਡੀ.ਐੱਸ.ਪੀ ਵਿਭੋਰ ਕੁਮਾਰ ਨੇ ਮਾਨਯੋਗ ਅਦਾਲਤ ਨੂੰ ਜਾਣੂੰ ਕਰਵਾਇਆ ਸੀ ਕਿ ਬਰਾੜ ਮੁਕੱਦਮਾ ਨੰਬਰ 129 ਵਿੱਚ ਨਾਮਜ਼ਦ ਕੀਤੇ ਗਏ ਹਨ ਜਿਸ ਕਾਰਣ ਮਾਨਯੋਗ ਸ਼ੈਸ਼ਨ ਕੋਰਟ ਵੱਲੋਂ ਉਕਤ ਫ਼ੈਸਲਾ ਸੁਣਾਇਆ ਗਿਆ। ਜਿਸ ਉਪਰੰਤ ਹੁਣ ਮਨਤਾਰ ਬਰਾੜ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੋਣ ਕਰਕੇ ਸਿੱਟ ਵੱਲੋਂ ਕਿਸੇ ਵੀ ਸਮੇਂ ਸਾਬਕਾ ਅਕਾਲੀ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸਿਟ ਵੱਲੋਂ ਪਹਿਲਾਂ ਹੀ ਸਾਬਕਾ ਐਸ.ਐਸ.ਪੀ.ਚਰਨਜੀਤ ਸਰਮਾ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।