ਸਰਕਾਰ ਦੀ ਰਡਾਰ ’ਤੇ ਸਾਬਕਾ ਕਾਂਗਰਸ MLA, ਕਰੋੜਾਂ ਦੇ ਪੰਚਾਇਤ ਫੰਡ ਘੋਟਾਲੇ ’ਚ ਸ਼ੱਕ ਦੇ ਘੇਰੇ ’ਚ

ਆਸਟਰੇਲੀਆ ਪਹੁੰਚੇ ਮਦਨ ਜਲਾਲਪੁਰ

ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ’ਤੇ ਆ ਗਏ ਹਨ। ਕੱਲ੍ਹ ਵਿਜੀਲੈਂਸ ਬਿਊਰੋ ਨੇ ਪਿੰਡ ਆਕੜੀ ਦੇ ਸਰਪੰਚ ਨੂੰ ਗਿ੍ਰਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਬਹੁ-ਕਰੋੜੀ ਪੰਚਾਇਤੀ ਫੰਡ ਘੁਟਾਲੇ ਵਿੱਚ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ। ਜਲਾਲਪੁਰ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਆ ਕੇ ਜਾਂਚ ਵਿਚ ਸ਼ਾਮਲ ਹੋਣਗੇ।

ਮਹਿਲਾ ਸਰਪੰਚ ਗਿ੍ਰਫਤਾਰ

ਵਿਜੀਲੈਂਸ ਬਿਊਰੋ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਪੰਚਾਇਤੀ ਫੰਡਾਂ ’ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਜਲਾਲਪੁਰ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸਰਪੰਚ ਸਾਬਕਾ ਵਿਧਾਇਕ ਦੇ ਕਰੀਬੀ ਸੀ : ਮੰਤਰੀ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਜਿਸ ਵਿੱਚ ਕਈ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਵਿਜੀਲੈਂਸ ਨੇ ਇਸ ਦੀ ਜਾਂਚ ਕੀਤੀ ਹੈ। ਇਸ ਵਿੱਚ ਵਿਧਾਇਕ ਜਲਾਲਪੁਰ ਦੇ ਕਰੀਬੀ ਸਰਪੰਚ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here