ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਵਾਇਸ ਪ੍ਰਧਾਨ, ਸਰਪੰਚ, ਨੰਬਰਦਾਰ ਹੋਏ ‘ਆਪ’ ’ਚ ਸ਼ਾਮਲ

AAP Punjab

ਆਮ ਆਦਮੀ ਪਾਰਟੀ ਵਿੱਚ ਲਗਾਤਾਰ ਹੋ ਰਹੀ ਐ ਸਮੂਲੀਅਤ : ਬਰਸਟ (AAP Punjab)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਲੋਕ ਸਭਾ ਪਟਿਆਲਾ ਤੋਂ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਕਾਂਗਰਸ ਤੋਂ ਵਾਇਸ ਪ੍ਰਧਾਨ ਕੁਲਵਿੰਦਰ ਸਿੰਘ ਮੌਜੂਦਾ ਸਰਪੰਚ ਕਲੋਲੀ, ਜਸਵੰਤ ਸਿੰਘ ਨੰਬਰਦਾਰ, ਮਨੋਹਰ ਲਾਲ ਸਾਬਕਾ ਸਰਪੰਚ, ਸੋਨਾਮ ਸਿੰਘ ਸਾਬਕਾ ਸਰਪੰਚ, ਸਵਰਨਜੀਤ ਕੌਰ ਜ਼ਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਸਰਪੰਚ, ਜਗਰੂਪ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ, ਅਮਰਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਪਿੰਡਾ ਤੋਂ ਆਪਣੇ ਸਾਥੀਆਂ ਸਮੇਤ ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਅਤੇ ਆਮ ਉਮੀਦਵਾਰ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। (AAP Punjab)

ਇਹ ਵੀ ਪੜ੍ਹੋ: National Dengue Day : ਮਾਹਿਰਾਂ ਨੇ ਦੱਸਿਆ ਡੇਂਗੂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਬਸ ਕਰਨਾ ਪਵੇਗਾ ਇਹ ਕੰਮ

ਇਸ ਮੌਕੇ ਹਰਚੰਦ ਬਰਸਟ ਨੇ ਕਿਹਾ ਕਿ ਇਹਨਾਂ ਸਾਰਿਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜਬੂਤ ਹੋ ਰਹੀ ਹੈ। ਜਿਸ ਤਰਾਂ ਲੋਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੁਵਿਧਾਵਾ ਤੋਂ ਖੁਸ਼ ਹਨ। ਲੋਕਾਂ ਵੱਲੋ ਭਾਰੀ ਗਿਣਤੀ ਵਿੱਚ ਇੱਕਠ ਕਰਕੇ ਪਾਰਟੀ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਇਹ ਇਸ ਗੱਲ ਦਾ ਸਬੂਤ ਦਿੰਦਾ ਹੈ ਕਿ ਮੁੱਖ ਮਤੰਰੀ ਭਗਵੰਤ ਸਿੰਘ ਮਾਨ ਦਾ ਨਾਅਰਾ ‘ਮਿਸ਼ਨ 13-0’ ਹੈ ਇਸ ਨੂੰ ਕਾਮਯਾਬ ਬਣਾਉਣਗੇ ਅਤੇ ਇਹਨਾਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਇੱਕ ਪਰਿਵਾਰਕ ਮਹੋਲ ਤੇ ਸਤਿਕਾਰ ਦਿੱਤਾ ਜਾਵੇਗਾ। (AAP Punjab)