ਪੈਟਰੋਲ ਡੀਜ਼ਲ ‘ਤੇ 3-3 ਰੁਪਏ ਵਧੀ ਐਕਸਾਈਜ਼ ਡਿਊਟੀ
ਕੇਂਦਰ ਸਰਕਾਰ ਦੇ ਫੈਸਲੇ ਨਾਲ ਗ੍ਰਾਹਕਾਂ ਨੂੰ ਲੱਗੇ ਝਟਕਾ
ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਮੱਦੇਨਜ਼ਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ Excise Duty ‘ਚ ਤਿੰਨ-ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪੈਟਰੋਲ ‘ਤੇ ਰੋਡ ਸੈਸ ਇੱਕ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਤੇ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਇੱਥੇ ਜਾਰੀ ਇੱਕ ਅਧਿਕਾਰਕ ਅਧਿਸੂਚਨਾ ਅਨੁਸਾਰ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਨੂੰ ਦੋ ਰੁਪਏ ਤੋਂ ਵਧਾ ਕੇ ਅੱਠ ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ ਚਾਰ ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਸਰਕਾਰ ਨੇ ਮੌਜੂਦਾ ਵਿੱਤੀ ਹਾਲਾਤਾਂ ‘ਚ ਇੰਫ੍ਰਾਸਟ੍ਰਕਚਰ ਅਤੇ ਹੋਰ ਵਿਕਾਸ ਕਾਰਜਾਂ ਲਈ ਜ਼ਰੂਰੀ ਫੰਡ ਇਕੱਠਾ ਕਰਨ ਦੇ ਉਦੇਸ਼ ਨਾਲ ਪੈਟਰੋਲ ਡੀਜ਼ਲ ‘ਤੇ ਇਹ ਵਾਧੂ ਐਕਸਾਈਜ਼ ਡਿਊਟੀ ਲਾਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।