ਹੁਣ ਇੰਤਕਾਲ ਲਈ ਨਹੀਂ ਖਾਣੇ ਪੈਣਗੇ ਧੱਕੇ, ਵਿਭਾਗ ਦੀ ਨਿਵੇਕਲੀ ਪਹਿਲ

Revenue Department
Brahm Shankar Jimpa

ਪੈਂਡਿੰਗ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

  • ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ’ਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। (Revenue Department )

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਪੈਂਡਿੰਗ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਪੈਂਡਿੰਗ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। (Revenue Department )

ਇਹ ਵੀ ਪੜ੍ਹੋ: ਅੱਜ ਹੋ ਸਕਦਾ ਹੈ ਟੀ20 ਵਿਸ਼ਵ ਦੇ ਸ਼ਡਿਊਲ ਦਾ ਐਲਾਨ, ਵੇਖੋ ਕਦੋਂ ਹੈ ਭਾਰਤ-ਪਾਕਿ ਮੁਕਾਬਲਾ

ਜਿੰਪਾ ਨੇ ਕਿਹਾ ਕਿ ਉਹ ਪੈਂਡਿੰਗ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੈਲਪਲਾਈਨ ਨੰਬਰ 8184900002 ਜਾਰੀ ਕੀਤਾ (Revenue Department )

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐੱਨਆਰਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।