Jalandhar Blast News: ਜਲੰਧਰ। ਜਲੰਧਰ ਵਿੱਚ ਇੱਕ ਵੱਡਾ ਧਮਾਕਾ ਹੋਣ ਦੀ ਖਬਰ ਹੈ। ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਗ੍ਰਨੇਡ ਹਮਲੇ ਦੀ ਸੰਭਾਵਨਾ ਹੈ। ਇਹ ਘਟਨਾ ਸੋਮਵਾਰ ਦੇਰ ਰਾਤ ਜਲੰਧਰ ਦੇ ਸ਼ਾਸਤਰੀ ਮਾਰਕੀਟ ਚੌਕ ’ਤੇ ਵਾਪਰੀ। ਸੋਮਵਾਰ ਰਾਤ ਨੂੰ 12:30 ਤੋਂ 1:00 ਵਜੇ ਦੇ ਵਿਚਕਾਰ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਗ੍ਰਨੇਡ ਹਮਲੇ ਦਾ ਸ਼ੱਕ ਹੈ। ਮਨੋਰੰਜਨ ਕਾਲੀਆ ਦਾ ਘਰ ਪੁਲਿਸ ਸਟੇਸ਼ਨ ਨੰਬਰ 3 ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਸਥਿਤ ਹੈ, ਜਿੱਥੇ ਇਹ ਮਾਮਲਾ ਹੋਇਆ। ਫਿਲਹਾਲ ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Read Also : Earthquake: ਹੋ ਗਿਆ ਨਵਾਂ ਦਾਅਵਾ, ਉੱਤਰਾਖੰਡ ’ਚ ਭੂਚਾਲ ਤੋਂ ਪਹਿਲਾਂ ਚਿਤਾਵਨੀ ਦੇਵੇਗਾ ਭੂਦੇਵ ਐਪ
ਦਰਅਸਲ, ਗ੍ਰਨੇਡ ਹਮਲੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜਦੋਂ ਹਮਲਾ ਹੋਇਆ ਤਾਂ ਭਾਜਪਾ ਆਗੂ ਘਰ ਵਿੱਚ ਮੌਜ਼ੂਦ ਸੀ। ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਕਿ ਧਮਾਕਾ ਰਾਤ 1 ਵਜੇ ਦੇ ਕਰੀਬ ਹੋਇਆ। ਉਹ ਸੁੱਤੇ ਹੋਏ ਸਨ। ਉਨ੍ਹਾਂ ਨੂੰ ਲੱਗਿਆ ਕਿ ਇਹ ਗਰਜ ਦੀ ਆਵਾਜ਼ ਹੈ। ਬਾਅਦ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਗੰਨਮੈਨ ਨੂੰ ਪੁਲਿਸ ਸਟੇਸ਼ਨ ਭੇਜਿਆ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ, ਫੋਰੈਂਸਿਕ ਮਾਹਿਰ ਵੀ ਇੱਥੇ ਮੌਜ਼ੂਦ ਹਨ। Jalandhar Blast News
ਭਾਜਪਾ ਨੇਤਾ ਦੇ ਘਰ ’ਤੇ ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਭਾਜਪਾ ਨੇਤਾ ਦੇ ਘਰ ਸਮੇਤ ਪੂਰੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਸੀਬੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਆਪਣੀ ਟੀਮ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ।
Jalandhar Blast News
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਜਪਾ ਦੇ ਸਾਬਕਾ ਵਿਧਾਇਕ ਸ਼ੀਤਲ ਅੰਗਰਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੰਦਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਹਮਲਾਵਰ ਈ-ਰਿਕਸ਼ਾ ’ਤੇ ਆਏ ਸਨ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ।
ਕੀ ਹੈ ਪੂਰਾ ਮਾਮਲਾ? | Jalandhar Blast News
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਘਰ ਦੇ ਬਾਹਰ ਇੱਕ ਚੱਕਰ ਲਗਾਇਆ ਅਤੇ ਫਿਰ ਘਰ ਦੇ ਅੰਦਰ ਗ੍ਰਨੇਡ ਵਰਗੀ ਚੀਜ਼ ਸੁੱਟ ਦਿੱਤੀ। ਇਸ ਦੇ ਨਾਲ ਹੀ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ ਕਿ ਇੱਥੇ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਭਾਵੇਂ ਸਰਕਾਰ ਦਾਅਵਾ ਕਰਦੀ ਹੈ ਕਿ ਪੰਜਾਬ ਬਦਲ ਰਿਹਾ ਹੈ, ਪਰ ਇਹ ਬਦਲਾਅ ਸਭ ਨੂੰ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਵਿੱਚ ਕਿਹੋ ਜਿਹਾ ਬਦਲਾਅ ਆਇਆ ਹੈ।
ਜਾਂਚ ’ਚ ਜੁਟੀ ਪੁਲਿਸ
ਮੌਕੇ ’ਤੇ ਪਹੁੰਚੇ ਆਈਸੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ 1:15 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਮਨੋਰੰਜਨ ਕਾਲੀਆ ਦੇ ਘਰ ’ਤੇ ਧਮਾਕਾ ਹੋਇਆ ਹੈ। ਜਦੋਂ ਅਸੀਂ ਮੌਕੇ ’ਤੇ ਪਹੁੰਚੇ ਅਤੇ ਜਾਂਚ ਕੀਤੀ, ਤਾਂ ਮੁੱਖ ਗੇਟ ਦੇ ਨੇੜੇ ਧਮਾਕੇ ਦੇ ਨਿਸ਼ਾਨ ਜ਼ਰੂਰ ਮਿਲੇ। ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।