ਗਣਤੰਤਰ ਦਿਵਸ ਤੋਂ ਪਹਿਲਾਂ ਇੰਫਾਲ ‘ਚ ਧਮਾਕੇ

Explosion

ਗਣਤੰਤਰ ਦਿਵਸ ਤੋਂ ਪਹਿਲਾਂ ਇੰਫਾਲ ‘ਚ ਧਮਾਕੇ Republic Day

ਇੰਫਾਲ (ਏਜੰਸੀ)। ਗਣਤੰਤਰ ਦਿਵਸ Republic Day ਤੋਂ ਪਹਿਲਾਂ ਮਣੀਪੁਰ ਦੀ ਰਾਜਧਾਨੀ ‘ਚ ਵੀਰਵਾਰ ਨੂੰ ਦੋ ਧਮਾਕੇ ਹੋਏ। ਪੁਲਿਸ ਨੇ ਦੱਸਿਆ ਕਿ ਇੱਥੋਂ ਦੇ ਰਿਮਸ ਰੋਡ ‘ਤੇ ਤੜਕੇ ਲਗਭਗ ਪੰਜ ਵਜੇ ਹੋਇਆ ਧਮਾਕਾ ਇੰਪ੍ਰੋਵਾਈਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕਾ ਸੀ, ਜਿਸ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ। ਇਸ ਧਮਾਕੇ ‘ਚ ਹਾਲਾਂਕਿ ਕੋਈ ਜਖ਼ਮੀ ਨਹੀਂ ਹੋਇਆ ਪਰ ਕਈ ਦੁਕਾਨਾਂ ਅਤੇ ਸੜਕ ਨੂੰ ਨੁਕਸਾਨ ਪਹੁੰਚਿਆ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਗਣਤੰਤਰ ਦਿਵਸ ਸਮਾਰੋਹ ਨੂੰ ਦੇਖਦੇ ਹੋਏ ਵੱਡੇ ਪੈਮਾਨੇ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਪੁਲਿਸ ਵੱਖ-ਵੱਖ ਥਾਵਾਂ ‘ਤੇ ਇਸ ਬਾਰੇ ਲੋਕਾਂ ਨੂੰ ਅਪੀਲ ਕਰ ਰਹੀ ਹੈ ਅਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕਰ ਰਹੀ ਹੈ। ਸੁਰੱਖਿਆ ਨੂੰ ਲੈ ਕੇ ਪੁਲਿਸ ਚੌਕਸ ਹੈ ਅਤੇ ਗਣਤੰਤਰ ਦਿਵਸ ਸਮਾਰੋਹ ਦੇ ਨੇੜੇ ਦੀ ਆਵਾਜਾਈ ਨੂੰ ਲੈ ਕੇ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ।

  • ਸ਼ਹਿਰ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਸਖ਼ਤ ਹੈ।
  • ਕਈ ਗੱਡੀਆਂ ਨੂੰ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here