Explosion in Pakistan Railway Station: ਗੁਆਂਢੀ ਦੇਸ਼ ਪਾਕਿਸਤਾਨ ਤੋਂ ਬੁਰੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਸਟੇਸ਼ਨ ’ਤੇ ਵੱਡਾ ਬੰਬ ਧਮਾਕਾ ਹੋਇਆ ਹੈ। ਇਹ ਧਾਮਾਕਾ ਪਾਕਿਸਤਾਨ ਦੇ ਉੱਤਰ-ਪੱਛਮੀ ਬਲੋਚਿਸਤਾਨ ਵਿਖੇ ਹੋਇਆ ਦੱਸਿਆ ਜਾ ਰਿਹਾ ਹੈ। ਇਹ ਬੰਬ ਧਮਾਕਾ ਰੇਲਵੇ ਸਟੇਸ਼ਨ ਨੇੜੇ ਹੋਇਆ। ਬੰਬ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਦੱਸੇ ਜਾ ਰਹੇ ਹਨ।
Read Also : Gold Price Today: ਸੋਨੇ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ, MCX ’ਤੇ ਸੋਨਾ ਹੋ ਗਿਆ ਇਨ੍ਹਾਂ ਸਸਤਾ!
ਪਾਕਿਸਤਾਨ ਦੇ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫਤਰ ’ਚ ਟਰੇਨ ਦੇ ਪਲੇਟਫਾਰਮ ਉਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਸਟੇਸ਼ਨ ਉਤੇ ਭੀੜ-ਭੜੱਕੇ ਕਾਰਨ ਵੱਡੀ ਗਿਣਤੀ ਵਿਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ’ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। Explosion in Pakistan Railway Station