ਵਿੱਦਿਅਕ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਵਿੱਚ ਹੋਈਆਂ ਸ਼ਾਮਲ
ਕੋਟਕਪੂਰਾ,(ਅਜੈ ਮਨਚੰਦਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ,ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ, ਵਿੱਤ ਸਕੱਤਰ ਗੁਰਵਿੰਦਰ ਸਿੰਘ ਦੁਆਰੇਆਣਾ ਅਤੇ ਸੂਬਾਈ ਸਲਾਹਕਾਰ ਪ੍ਰੇਮ ਚਾਵਲਾ ਨੇ ਅਧਿਆਪਕ ਸਾਥੀ ਗੁਰਚਰਨ ਸਿੰਘ ਵੋਕੇਸ਼ਨਲ ਟੀਚਰ ਦੀ ਹੋਣਹਾਰ ਬੇਟੀ ਤੇ ਨਵ ਨਿਯੁਕਤ ਅਧਿਆਪਕਾ ਜਸਪ੍ਰੀਤ ਕੌਰ ਦੇ ਇੱਕ ਸੜਕ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਜਾਣ ’ਤੇ ਵੋਕੇਸ਼ਨਲ ਟੀਚਰ ਗੁਰਚਰਨ ਸਿੰਘ ਅਤੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਅਧਿਆਪਕ ਆਗੂਆਂ ਨੇ ਇਸ ਮੰਦਭਾਗੀ ਦੁਰਘਟਨਾ ਲਈ ਪੰਜਾਬ ਸਰਕਾਰ ਦੀਂਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ , ਜਿਸ ਕਾਰਨ ਆਪਣੇ ਜ਼ਿਲ੍ਹਿਆਂ ਵਿੱਚ ਈ. ਟੀ ਟੀ. ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਸੈਂਕੜੇ ਮੀਲ ਦੂਰ, ਦੂਰ ਦੁਰੇਡੇ ਜ਼ਿਲ੍ਹਿਆਂ ਵਿੱਚ ਜਾ ਕੇ ਹਾਜ਼ਰ ਹੋਣ ਲਈ ਮਜਬੂਰ ਕੀਤਾ ਹੈ । ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਸਪ੍ਰੀਤ ਕੌਰ ਅਧਿਆਪਕਾ ਦੇ ਅਚਨਚੇਤ ਸਦੀਵੀ ਵਿਛੋੜਾ ਦੇ ਜਾਣ ਕਾਰਨ ਪਰਿਵਾਰ ਨੂੰ ਐਕਸਗ੍ਰੇਸ਼ੀਆ , ਡੀ. ਸੀ. ਆਰ ਜੀ. ਤੋਂ ਇਲਾਵਾ ਤੁਰੰਤ ਹੋਰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਛੋਟੇ ਭਰਾ ਨੂੰ ਨੌਕਰੀ ਦਿੱਤੀ ਜਾਵੇ। ਬੇਟੀ ਜਸਪ੍ਰੀਤ ਕੌਰ ਦਾ ਅੰਤਿਮ ਸਸਕਾਰ ਰੋਂਦਿਆਂ ਵਿਲਕਦਿਆਂ ਤੇ ਨਮ ਅੱਖਾਂ ਨਾਲ ਗਮਗੀਨ ਮਾਹੌਲ ਵਿੱਚ ਅੱਜ ਸਥਾਨਕ ਰਾਮ ਬਾਗ ਵਿਖੇ ਕੀਤਾ ਗਿਆ ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ਼ਿਵ ਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ) ਫਰੀਦਕੋਟ ,ਪ੍ਰਦੀਪ ਦਿਓਡ਼ਾ ਉਪ ਜ਼ਿਲਾ ਸਿੱਖਿਆ ਅਫਸਰ ( ਸੈ. ਸਿ) ਫਰੀਦਕੋਟ , ਵਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ.) ਮੋਗਾ , ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਅਤੇ ਸਮੂਹ ਸਟਾਫ ਮੈਂਬਰਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ , ਪ੍ਰਿੰਸੀਪਲ ਪ੍ਰਭਜੋਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਪ੍ਰਿੰਸੀਪਲ ਅੰਜਨਾ ਕੌਸ਼ਲ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਅਤੇ ਸਮੂਹ ਸਟਾਫ ਮੈਂਬਰਜ਼, ਬਿੱਕਰ ਸਿੰਘ ਭਾਣਾ ਸੂਬਾਈ ਜਨਰਲ ਸਕੱਤਰ ਵੋਕੇਸ਼ਨਲ ਟੀਚਰ ਯੂਨੀਅਨ ਪੰਜਾਬ , ਸੁਖਜਿੰਦਰ ਸਿੰਘ , ਰਾਜਵੰਤ ਸਿੰਘ ਤੇ ਸੁਭਾਸ਼ ਕੁਮਾਰ ਫ਼ਰੀਦਕੋਟ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਇਕਬਾਲ ਸਿੰਘ ਮੰਘੇੜਾ , ਗੇਜ ਰਾਮ ਭੋਰਾ , ਹਰਦੀਪ ਸਿੰਘ ਫਿੱਡੂ ਭਲਵਾਨ , ਸਰਕਾਰੀ ਸਕੂਲ ਲੈਬਾਰਟਰੀ ਸਟਾਫ ਯੂਨੀਅਨ ਜ਼ਿਲਾ ਫਰੀਦਕੋਟ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਮੋਰਾਂਵਾਲੀ , ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਸਕੱਤਰ ਜਨਰਲ ਵਿਵੇਕ ਕਪੂਰ , ਐੱਨ .ਐੱਸ. ਕਿਊ. ਐੱਫ. ਅਧਿਆਪਕ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਖੁਰਮੀ ਤੇ ਦਰਸ਼ਨ ਸਿੰਘ ਫਿੱਡੇ ਖੁਰਦ ਡੀ.ਈ.ਓ. ਦਫ਼ਤਰ ਫ਼ਰੀਦਕੋਟ ਆਦਿ ਸ਼ਾਮਲ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ