ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ’ਚ ਠੰਢ ਨੂੰ ਦੇਖਦੇ ਹੋਏ ਸਕੂਲਾਂ (Haryana Schools) ’ਚ ਸਰਦੀਆਂ ਦੀਆਂ ਛੁੱਟੀਆਂ 6 ਦਿਨ ਵਧਾ ਦਿੱਤੀਆਂ ਗਈਆਂ ਹਨ। ਹੁਣ ਸੂਬੇ ਦੇ ਸਕੂਲਾਂ ਵਿੱਚ 21 ਜਨਵਰੀ ਤੱਕ ਛੁੱਟੀ ਰਹੇਗੀ ਕਿਉਂਕਿ 22 ਜਨਵਰੀ ਨੂੰ ਐਤਵਾਰ ਹੈ, ਇਸ ਲਈ ਸਕੂਲ ਆਮ ਵਾਂਗ ਸੋਮਵਾਰ, 23 ਜਨਵਰੀ ਨੂੰ ਖੁੱਲ੍ਹਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ ਸਿੱਖਿਆ ਵਿਭਾਗ ਨੇ 1 ਜਨਵਰੀ ਤੋਂ 15 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਸਨ। ਇਸ ਸਾਲ ਠੰਢ ਦੇ ਮੱਦੇਨਜ਼ਰ ਸਰਕਾਰ ਨੇ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਹਰਿਆਣਾ ਵਿੱਚ ਲਗਾਤਾਰ 22 ਦਿਨ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। (Haryana Schools)
ਬੋਰਡ ਪ੍ਰੀਖਿਆਰਥੀਆਂ ਨੂੰ ਆਉਣਾ ਪਵੇਗਾ ਸਕੂਲ
ਹਰਿਆਣਾ ਵਿੱਚ ਵੀ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਹੋਣ ਕਾਰਨ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਤਿਆਰੀਆਂ ’ਤੇ ਕੋਈ ਮਾੜਾ ਅਸਰ ਨਾ ਪਵੇ, ਇਸ ਲਈ ਉਨ੍ਹਾਂ ਨੂੰ ਸਕੂਲ ਆਉਣਾ ਹੀ ਪਵੇਗਾ। ਬੋਰਡ ਪ੍ਰੀਖਿਆਰਥੀਆਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਲਾਸਾਂ ਲਾਈਆਂ ਜਾਣਗੀਆਂ। ਇਸ ਦੇ ਨਾਲ ਹੀ ਛੁੱਟੀਆਂ ਦੌਰਾਨ ਆਉਣ ਵਾਲੇ ਅਧਿਆਪਕਾਂ ਨੂੰ ਬਦਲੇ ਵਿੱਚ ਅਰਜਿਤ ਛੁੱਟੀ ਦਿੱਤੀ ਜਾਵੇਗੀ।