ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
Punjab School Holidays: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ‘ਚ ਵਧਦੀ ਠੰਢ ਕਾਰਨ ਪੰਜਾਬ ਸਰਕਾਰ ਨੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਬੱਚੇ ਛੁੱਟੀਆਂ ’ਤੇ ਹਨ। ਪਰ 31 ਦਸੰਬਰ ਦੀ ਆਮਦ ਦੇ ਨਾਲ ਹੀ ਠੰਢ ਆਪਣੇ ਚਰਮ ‘ਤੇ ਹੈ। ਜਿਸ ਕਾਰਨ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿੱਚ 1 ਤੋਂ 15 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹਰਿਆਣਾ ‘ਚ 16 ਜਨਵਰੀ ਤੋਂ ਬੱਚਿਆਂ ਦੇ ਸਕੂਲ ਖੁੱਲ੍ਹਣਗੇ।
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।