ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਮਸ਼ੀਨਰੀ &#8216...

    ਮਸ਼ੀਨਰੀ ‘ਤੇ ਸਬਸਿਡੀ ਲਈ ਫਾਰਮ ਭਰਨ ਦੀ ਆਖਰੀ ਤਰੀਕ ‘ਚ ਵਾਧਾ

    Subsidy on Machinery
    ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ. ਸੇਨੂੰ ਦੁੱਗਲ ਆਈ.ਏ.ਐੱਸ.

    ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ ਤੱਕ ਆਨਲਾਈਨ ਪੋਰਟਲ ‘ਤੇ ਕਰ ਸਕਦੇ ਅਪਲਾਈ

    ਫਾਜ਼ਿਲਕਾ (ਰਜਨੀਸ਼ ਰਵੀ)। ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦੇਦਿਆ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ ਸੰਭਾਲ ਸਬੰਧੀ ਸਮੇਂ-ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਇਸ ਦਾ ਜਮੀਨ ਵਿਚ ਨਿਬੇੜਾ ਕੀਤਾ ਜਾਵੇ। (Subsidy on Machinery)

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖਿਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜੀਆਂ ਆਨਲਾਈਨ ਪੋਰਟਲ ‘ਤੇ ਦੇ ਸਕਦੇ ਹਨ।

    ਮੁੱਖ ਖੇਤੀਬਾੜੀ ਅਫਸਰ ਸ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਟਰ ਸਥਾਪਿਤ ਕੀਤੇ ਜਾਣਗੇ।

    ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈਨ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 18001801551 *ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।

    ਇਹ ਵੀ ਪੜ੍ਹੋ : ਜ਼ਜ਼ਬੇ ਨੂੰ ਸਲਾਮ : ਚਾਰ ਬੰਨ੍ਹਾਂ ’ਤੇ ਡਟੀ ਡੇਰਾ ਸੱਚਾ ਸੌਦਾ ਦੀ ‘ਫੌਜ’

    LEAVE A REPLY

    Please enter your comment!
    Please enter your name here