ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਮੋਹਾਲੀ ਨੇ ਗਿਰੋਹ ਦੇ ਤਿੰਨ ਕਾਰਕੁਨਾਂ ਗ੍ਰਿਫਤਾਰ ਕੀਤੇ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤਾਂ ਦੇ ਮੁਤਾਬਕ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਦੌਰਾਨ, ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਦੇ ਇੱਕ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਸ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਅਤੇ ਚੰਡੀਗੜ੍ਹ ਵਾਸੀ ਮੋਹਿਤ ਭਾਰਦਵਾਜ ਤੇ ਅਰਜੁਨ ਠਾਕੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਦੇ ਘਰਾਂ ਦੀ ਫਰੋਲਾ-ਫਰਾਲੀ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਸਥਾਰ ਜਾਂਚ ਅਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਤੇਜ਼ੀ ਨਾਲ ਅਤੇ ਤਾਲਮੇਲ ਨਾਲ ਕਾਰਵਾਈ ਸ਼ੁਰੂ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਇੰਨ੍ਹਾ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਇੱਕ ਫਿਰੌਤੀ ਰੈਕੇਟ ਚਲਾਉਣ ਵਿੱਚ ਸ਼ਾਮਲ ਸਨ।
ਰਿੰਮੀ ਦੇ ਕਬਜ਼ੇ ‘ਚੋਂ 14.78 ਲੱਖ ਰੁਪਏ ਦੀ ਨਗਦੀ ਬਰਾਮਦ (Gangster Lawrence Bishnoi )
ਪੁਲਿਸ ਟੀਮਾਂ ਵੱਲੋਂ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਦੇ ਕਬਜ਼ੇ ‘ਚੋਂ 14.78 ਲੱਖ ਰੁਪਏ ਦੀ ਨਗਦੀ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਈਲ ਫੋਨਾਂ ‘ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਆਨਲਾਈਨ ਜੂਏਬਾਜ਼ੀ ਪਲੇਟਫਾਰਮ ‘ਡਾਇਮੰਡ ਐਕਸਚੇਂਜ’ ਦੀ ਵਰਤੋਂ ਕਰਕੇ ਪੀੜਤਾਂ ਨੂੰ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਕਰਦੇ ਸਨ ਅਤੇ ਮਾਮੂਲੀ ਫ਼ੀਸ ‘ਤੇ ਸੱਟੇਬਾਜ਼ੀ ਕਰਵਾ ਕੇ ਮੋਟਾ ਮੁਨਾਫ਼ਾ ਕਮਾ ਰਹੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਇੱਕ ਵਾਰ ਜਦੋਂ ਪੀੜਤ ਕ੍ਰੈਡਿਟ ਲੈ ਲੈਂਦਾ ਹੈ, ਤਾਂ ਦੋਸ਼ੀ ਵਿਅਕਤੀ ਰਕਮ ‘ਤੇ ਮੋਟਾ ਵਿਆਜ ਚਾਰਜ ਕਰਦੇ ਸਨ, ਜੋ ਕਈ ਵਾਰ ਕਰੋੜਾਂ ਰੁਪਏ ਤੱਕ ਇਕੱਠਾ ਹੋ ਜਾਂਦਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਦਿਖਾਈ ਦਿੰਦਾ ਹੈ, ਤਾਂ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਦੇ ਸਨ।