(ਐੱਮ ਕੇ ਸ਼ਾਇਨਾ) ਮੋਹਾਲੀ। ਮੌਸਮ ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸੰਬੰਧੀ ਆਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤੱਕ ਪੁੱਜ ਸਕਦਾ ਹੈ। Heat Waves
ਇਹ ਵੀ ਪੜ੍ਹੋ: ਮਹਿਲਾ ਨੇ ਚੱਲਦੀ ਰੇਲ ਗੱਡੀ ’ਚ ਦਿੱਤਾ ਬੱਚੇ ਨੂੰ ਜਨਮ, ਰੇਲ ਅੰਦਰ ਸਭ ਨੇ ਮਨਾਈ ਖੁਸ਼ੀ
ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਿਹਾ ਹੈ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ’ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। Heat Waves