ਪਹਿਲੇ ਦਿਨ ਸ਼ਾਮ 5 ਵਜੇ ਤੱਕ ਹੋ ਚੁੱਕੇ ਸਨ 78 ਆਪ੍ਰੇਸ਼ਨ
- 34ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ: ਸ਼ੁਰੂ ਹੋਏ ਅੱਖਾਂ ਦੇ ਆਪ੍ਰੇਸ਼ਨ
- ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਮਾਨਵਤਾ ’ਤੇ ਮਹਾਨ ਪਰਉਪਕਾਰ
Yaad-E-Murshid Free Eye Camp: ਸਰਸਾ (ਸੱਚ ਕਹੂੰ/ਸੁਨੀਲ ਵਰਮਾ)। ਸੱਚੇ ਰੂਹਾਨੀ ਰਹਿਬਰ ਤੇ ਮਹਾਨ ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸੇਵਾ ਅਤੇ ਪਰਉਪਕਾਰ ਦੇ ਸੰਦੇਸ਼ ’ਤੇ ਅਮਲ ਕਰਦੇ ਹੋਏ ਲੋੜਵੰਦਾਂ ਦੀਆਂ ਅੱਖਾਂ ਵਿੱਚ ਫਿਰ ਰੌਸ਼ਨੀ ਭਰਨ ਦੇ ਉਦੇਸ਼ ਨਾਲ ਲਾਏ ਗਏ 34ਵੇਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਫਰੀ ਆਈ ਕੈਂਪ ’ਚ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਸ਼ੁਰੂ ਹੋ ਗਏ ਹਨ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿੱਚ ਆਪ੍ਰੇਸ਼ਨਾਂ ਦੀ ਸ਼ੁਰੂਆਤ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਡਾਕਟਰਾਂ ਵੱਲੋਂ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਇਲਾਹੀ ਨਾਅਰਾ ਅਤੇ ਅਰਦਾਸ ਨਾਲ ਕੀਤੀ ਗਈ।
ਇਹ ਖਬਰ ਵੀ ਪੜ੍ਹੋ : Social Media Impact: ਸੋਸ਼ਲ ਮੀਡੀਆ ਦਾ ਵਧਦਾ ਦਬਦਬਾ ਬਚਪਨ ਦਾ ਨੁਕਸਾਨ
ਕੈਂਪ ’ਚ ਹਸਪਤਾਲ ਦੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਮੋਨਿਕਾ ਗਰਗ ਇੰਸਾਂ, ਡਾ. ਗੀਤਿਕਾ ਇੰਸਾਂ, ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਸ੍ਰੀ ਗੁਰੂਸਰ ਮੋਡੀਆ ਤੋਂ ਡਾ. ਲਲਿਤ ਅਤੇ ਚੰਡੀਗੜ੍ਹ ਤੋਂ ਪਹੁੰਚੇ ਸੀਨੀਅਰ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਅਵਨੀਸ਼ ਗੁਪਤਾ ਸਮੇਤ ਲੱਗਭੱਗ 70 ਮਾਹਿਰ ਡਾਕਟਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਹਸਪਤਾਲ ’ਚ ਮਰੀਜ਼ਾਂ ਦੀ ਸਹੂਲਤ ਲਈ ਦੋ ਆਧੁਨਿਕ ਆਪ੍ਰੇਸ਼ਨ ਥੀਏਟਰ ਬਣਾਏ ਗਏ ਹਨ, ਜਿੱਥੇ ਚਾਰ ਟੇਬਲ ’ਤੇ ਇੱਕੋ ਸਮੇਂ ਵੱਖ-ਵੱਖ ਮਾਹਿਰਾਂ ਡਾਕਟਰਾਂ ਵੱਲੋਂ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਕੈਂਪ ਦੇ ਤਹਿਤ ਹੁਣ ਤੱਕ 1,503 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ 3,818 ਤੋਂ ਵੱਧ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਜਾ ਚੁੱਕੀਆਂ ਹਨ।
ਆਪ੍ਰੇਸ਼ਨ ਲਈ ਕੁੱਲ 177 ਮਰੀਜ਼ਾਂ ਨੂੰ ਚੁਣਿਆ ਗਿਆ ਹੈ, ਜਿਨ੍ਹਾਂ ਵਿੱਚੋਂ 78 ਮਰੀਜ਼ਾਂ ਦੇ ਸਫਲ ਆਪ੍ਰੇਸ਼ਨ ਹੋ ਚੁੱਕੇ ਹਨ। ਇਨ੍ਹਾਂ ਵਿੱਚ 74 ਚਿੱਟਾ ਮੋਤੀਆ ਅਤੇ ਚਾਰ ਕਾਲਾ ਮੋਤੀਆ ਦੇ ਆਪ੍ਰੇਸ਼ਨ ਸ਼ਾਮਲ ਹਨ। ਦੂਜੇ ਦਿਨ ਤੱਕ 8,373 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ 3,472 ਪੁਰਸ਼ ਅਤੇ 4,901 ਔਰਤਾਂ ਸ਼ਾਮਲ ਸਨ। ਕੈਂਪ ’ਚ ਅੱਖਾਂ ਦੀ ਜਾਂਚ ਦਾ ਸਿਲਸਿਲਾ 15 ਦਸੰਬਰ ਤੱਕ ਜਾਰੀ ਰਹੇਗਾ। ਇਹ ਮੁਫ਼ਤ ਅੱਖਾਂ ਦਾ ਕੈਂਪ ਨਾ ਸਿਰਫ਼ ਲੋੜਵੰਦਾਂ ਦੇ ਜੀਵਨ ਵਿੱਚ ਰੌਸ਼ਨੀ ਲਿਆ ਰਿਹਾ ਹੈ, ਸਗੋਂ ਸੇਵਾ, ਸਮਰਪਣ ਅਤੇ ਮਾਨਵਤਾ ਦੀ ਇੱਕ ਜਿਉਂਦੀ ਉਦਾਹਰਨ ਵੀ ਸਥਾਪਤ ਕਰ ਰਿਹਾ ਹੈ। Yaad-E-Murshid Free Eye Camp
33 ਕੈਂਪਾਂ ’ਚ ਹੋ ਚੁੱਕੇ ਹਨ 28, 253 ਮਰੀਜ਼ਾਂ ਦੇ ਸਫਲ ਆਪ੍ਰੇਸ਼ਨ
ਇਹ ਕੈਂਪ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ ਤਹਿਤ 12 ਤੋਂ 15 ਦਸੰਬਰ ਤੱਕ ਲਾਇਆ ਜਾ ਰਿਹਾ ਹੈ, ਜਿਸ ਵਿੱਚ ਹਜ਼ਾਰਾਂ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੀਤੇ ਜਾ ਰਹੇ ਹਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਸੰਨ 1992 ਤੋਂ ਹੁਣ ਤੱਕ ਲਾਏ ਗਏ 33 ਕੈਂਪਾਂ ’ਚ 28,253 ਮਰੀਜ਼ਾਂ ਦੇ ਸਫਲ ਆਪ੍ਰੇਸ਼ਨ ਕਰਕੇ ਉਨ੍ਹਾਂ ਦੀ ਹਨ੍ਹੇਰੀ ਜ਼ਿੰਦਗੀ ’ਚ ਰੌਸ਼ਨੀ ਭਰਨ ਦਾ ਕੰਮ ਕੀਤਾ ਜਾ ਚੁੱਕਿਆ ਹੈ।
ਐਵਰੀਥਿੰਗ ਇਜ ਵੈਰੀ ਪਰਫੈਕਟ : ਡਾ. ਆਸਿਫ਼ ਖਾਨ
ਕੈਂਪ ’ਚ ਆਪਣੀਆਂ ਸੇਵਾਵਾਂ ਦੇਣ ਪਹੁੰਚੇ ਗ੍ਰਾਫਿਕਸ ਈਰਾ ਮੈਡੀਕਲ ਕਾਲਜ, ਦੇਹਰਾਦੂਨ ਦੇ ਸੀਨੀਅਰ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਆਸਿਫ਼ ਖਾਨ ਨੇ ਕਿਹਾ ਕਿ ਐਵਰੀਥਿੰਗ ਇਜ ਵੈਰੀ ਪਰਫੈਕਟ ਇੱਥੇ ਕੈਂਪ ’ਚ ਸਾਰਾ ਕੰਮ ਬਹੁਤ ਚੰਗੇ ਤਰੀਕੇ ਨਾਲ ਮੈਨੇਜ਼ ਕੀਤਾ ਹੋਇਆ ਹੈ ਇੱਥੇ ਪ੍ਰਬੰਧ ਸ਼ਾਨਦਾਰ ਅਤੇ ਮਿਸਾਲੀ ਹਨ। ਮਰੀਜ਼ਾਂ ਨੇ ਕਿੱਥੇ ਜਾਣਾ ਹੈ, ਕਿਸ ਨਾਲ ਮਿਲਣਾ ਹੈ ਅਤੇ ਕਿਸ ਪ੍ਰਕਿਰਿਆ ’ਚੋਂ ਗੁਜ਼ਰਨਾ ਹੈ, ਇਸ ਦੇ ਲਈ ਇੱਕ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਸਮਰਪਿਤ ਟੀਮ ਲਗਾਤਾਰ ਮਾਰਗਦਰਸ਼ਨ ਕਰ ਰਹੀ ਹੈ, ਇਹ ਯਕੀਨੀ ਬਣਾਉਣ ਲਈ ਕਿ ਕਿਸੇ ਨੂੰ ਵੀ ਕੋਈ ਮੁਸ਼ਕਲ ਮਹਿਸੂਸ ਨਾ ਹੋਵੇ।
ਸੇਵਾ, ਅਨੁਸ਼ਾਸਨ ਅਤੇ ਮਾਨਵਤਾ ਦੀ ਮਿਸਾਲ ਹੈ ਆਈ ਕੈਂਪ : ਡਾ. ਪਿਊਸ਼
ਸ਼ਾਰਦਾ ਮੈਡੀਕਲ ਕਾਲਜ ਨੋਇਡਾ ਤੋਂ ਪਹੁੰਚੇ ਡਾ. ਪਿਊਸ਼ ਨੇ ਕਿਹਾ ਕਿ ਮੈਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮਾਰਗਦਰਸ਼ਨ ’ਚ ਡੇਰਾ ਸੱਚਾ ਸੌਦਾ ਵੱਲੋਂ ਲਾਏ ਇਸ ਵਿਸ਼ਾਲ ਫਰੀ ਆਈ ਕੈਂਪ ਵਿੱਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਡੇਰਾ ਸੱਚਾ ਸੌਦਾ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮੱਦਦ ਲਈ ਲਗਾਤਾਰ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਇੱਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਆਪ੍ਰੇਸ਼ਨ, ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਦਿੱਲੀ-ਐੱਨਸੀਆਰ ਵਰਗੇ ਖੇਤਰਾਂ ਵਿੱਚ ਜਿੱਥੇ ਮੋਤੀਆ ਦੇ ਆਪ੍ਰੇਸ਼ਨ ’ਤੇ ਘੱਟੋ-ਘੱਟ 10 ਤੋਂ 15 ਹਜ਼ਾਰ ਰੁਪਏ ਦਾ ਖਰਚਾ ਆਉਂਦਾ ਹੈ, ਉੱਥੇ ਹੀ ਇੱਥੇ ਇਹ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾ ਰਿਹਾ ਹੈ, ਜੋ ਕਿ ਸੱਚਮੁੱਚ ’ਚ ਮਾਨਵਤਾ ਦੀ ਮਿਸਾਲ ਹੈ। Yaad-E-Murshid Free Eye Camp














