ਹੜ੍ਹ ਪ੍ਰਬੰਧਾਂ ਚ ਕੁਤਾਹੀ, ਡੀਸੀ ਨੇ ਕਾਨੂੰਗੋ ਨੂੰ ਕੀਤਾ ਮੁਅੱਤਲ

Flood

ਹੜ੍ਹ ਪ੍ਰਬੰਧਾਂ ਚ ਕੁਤਾਹੀ, ਡੀ ਸੀ ਨੇ ਕਾਨਗੋ ਨੂੰ ਕੀਤਾ ਮੁਅੱਤਲ (Flood)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਮਰਾਲਾ ਸਬ-ਡਵੀਜ਼ਨ ਦੇ ਇੱਕ ਅਧਿਕਾਰੀ ਦੀ ਅਣਗਹਿਲੀ ਦਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਗੰਭੀਰ ਨੋਟਿਸ ਲਿਆ ਹੈ। (Flood) ਜਿਸ ਦੇ ਤਹਿਤ ਹੜ੍ਹਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਲਾਪ੍ਰਵਾਹੀ ਬਦਲੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਸਮਰਾਲਾ ਦਫ਼ਤਰ ਦੇ ਇੱਕ ਕਾਨੂੰਗੋ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਗਲੇ ਤਿੰਨ ਘੰਟਿਆਂ ’ਚ ਇਨ੍ਹਾਂ ਜ਼ਿਲ੍ਹਿਆਂ ’ਚ ਪੈ ਸਕਦਾ ਹੈ ਜਬਰਦਸਤ ਮੀਂਹ

ਉਪ ਮੰਡਲ ਮੈਜਿਸਟਰੇਟ ਸਮਰਾਲਾ ਕੁਲਦੀਪ ਬਾਵਾ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੇ ਆਧਾਰ ‘ਤੇ ਸਮਰਾਲਾ ਦਫਤਰ ਕਾਨੂੰਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦਫਤਰ ਤੋਂ ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਸਵਰਨਜੀਤ ਸਿੰਘ ਕਾਨੂੰਗੋ ਆਫ਼ਤ ਨਾਲ ਨਜਿੱਠਣ ਲਈ ਲਗਾਈ ਗਈ ਡਿਊਟੀ ਦੇ ਬਾਵਜੂਦ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਏ। ਇਸ ਕਾਰਨ ਆਫ਼ਤ ਨਾਲ ਨਜਿੱਠਣ ਲਈ ਜ਼ਰੂਰੀ ਵਸਤਾਂ ਦੀ ਖ਼ਰੀਦ ਵਿੱਚ ਦੇਰੀ ਹੋਈ ਹੈ।

ਉਪ ਮੰਡਲ ਮੈਜਿਸਟਰੇਟ ਨੇ ਡਿਪਟੀ ਕਮਿਸ਼ਨਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਮੁਲਾਜ਼ਮ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤੀ ਗਈ ਹੈ, ਇਸ ਲਈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਾਨੂੰਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ।