ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ. ਬਲਜੀਤ ਕੌਰ

Fake Certificate
ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ (Fake Certificate)

(ਅਸ਼ਵਨੀ ਚਾਵਲਾ) ਚੰਡੀਗੜ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। (Fake Certificate)

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪਿ੍ਰੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। (Fake Certificate)

ਇਹ ਵੀ ਪੜ੍ਹੋ : ਇਸ ਜ਼ਿਲ੍ਹੇ ’ਚ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ

ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ’ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। (Fake Certificate)

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05 ਅਸਗਤ 1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।