ਮਨਤਾਰ ਬਰਾੜ ਦੇ ਹੱਕ ’ਚ ਪਰਿਵਾਰ ਤੇ ਸਮਰਥਕਾਂ ਨੇ ਭਖਾਈ ਚੋਣ ਮੁਹਿੰਮ

Mantar Brar Sachkahoon

ਪਿੰਡਾਂ ’ਚ ਕੀਤੀਆਂ ਜਾ ਰਹੀਆਂ ਚੋਣਾਂ ਮੀਟਿੰਗਾਂ

(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਅਕਾਲੀ-ਬਸਪਾ ਉਮੀਦਵਾਰ ਮਨਤਾਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਪੂਰੀ ਤਰ੍ਹਾਂ ਭਖਾ ਰੱਖਿਆ ਹੈ ਕਿਉਂਕਿ ਸੀਨੀਅਰ ਅਕਾਲੀ ਆਗੂ ਭਾਈ ਰਾਹੂਲ ਸਿੰਘ ਸਿੱਧੂ ਅਤੇ ਜੱਥੇਦਾਰ ਮੱਖਣ ਸਿੰਘ ਨੰਗਲ ਨੇ ਕੋਟਕਪੂਰਾ ਸੀਟ ਤੋਂ ਜਿੱਤ ਨੂੰ ਆਪਣੇ ਵੱਕਾਰ ਦਾ ਸਵਾਲ ਬਣਾ ਲਿਆ ਹੈ। ਇਸ ਕਰਕੇ ਹੀ ਮਨਤਾਰ ਸਿੰਘ ਬਰਾੜ, ਉਨ੍ਹਾਂ ਦੇ ਸੁਪੁੱਤਰ ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ, ਭਰਾ ਕੁਲਤਾਰ ਸਿੰਘ ਬਰਾੜ ਦੇ ਨਾਲ-ਨਾਲ ਭਾਈ ਰਾਹੁਲ ਸਿੰਘ ਸਿੱਧੂ ਅਤੇ ਜੱਥੇਦਾਰ ਮੱਖਣ ਸਿੰਘ ਨੰਗਲ ਵੱਲੋਂ ਵੀ ਕੋਟਕਪੂਰਾ ਦੇ ਪਿੰਡਾਂ ਵਿੱਚ ਧੂੰਆਂਧਾਰ ਚੋਣ ਬੈਠਕਾਂ ਕੀਤੀਆਂ ਜਾ ਰਹੀਆਂ ਹਨ।

ਇਸੇ ਤਹਿਤ ਹੀ ਪਿੰਡ ਵਾਂਦਰ ਜਟਾਣਾ ਵਿਖੇ ਭਾਈ ਰਾਹੁਲ ਸਿੰਘ ਸਿੱਧੂ ਅਤੇ ਜੱਥੇਦਾਰ ਮੱਖਣ ਸਿੰਘ ਨੰਗਲ ਵੱਲੋਂ ਮਨਤਾਰ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਪਿੰਡ ਖਾਰਾ ਵਿਖੇ ਮਨਤਾਰ ਸਿੰਘ ਬਰਾੜ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਭਾਈ ਰਾਹੁਲ ਸਿੰਘ ਸਿੱਧੂ ਵੱਲੋਂ ਪਿੰਡ ਵਾੜਾ ਦਰਾਕਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪਿੰਡ ਵਾੜਾ ਦਰਾਕਾ ਤੋਂ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਪਿੰਡ ਹਰੀਨੌ ਵਿਖੇ ਵਰਕਰਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ। ਇਸ ਮੌਕੇ ਮਨਤਾਰ ਸਿੰਘ ਬਰਾੜ ਦੇ ਨਾਲ ਭਾਈ ਰਾਹੁਲ ਸਿੰਘ ਸਿੱਧੂ, ਜਥੇਦਾਰ ਮੱਖਣ ਸਿੰਘ ਨੰਗਲ, ਬਲਵਿੰਦਰ ਸਿੰਘ ਦਿਉਲ ਮੌਜੂਦ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here