ਲੁਧਿਆਣਾ ‘ਚ ਇੱਕੋ ਪਰਿਵਾਰ ਦੇ ਜੀਆਂ ਦਾ ਕਤਲ
ਲੁਧਿਆਣਾ। ਪੰਜਾਬ ‘ਚ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ। ਸੂਬੇ ‘ਚ ਅੱਜ ਜ਼ਿਲ੍ਹਾ ਲੁਧਿਆਣਾ ‘ਚ ਇੱਕ ਪਰਿਵਾਰ ਦੇ ਚਾਰ ਜੀਆਂ ਦੇ ਕਤਲ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ।
ਇਸ ਦਰਦਨਾਕ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਥਾਣਾ ਪੀ. ਏ. ਯੂ. ਦੇ ਅਧੀਨ ਪੈਂਦੇ ਮਯੂਰ ਵਿਹਾਰ ‘ਚ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਕਤਲ ਕਿਸ ਨੇ ਕੀਤਾ ਹੈ। ਬੀਤੇ ਦਿਨ ਬਠਿੰਡਾ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਸੂਬੇ ‘ਚ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਗੰਭੀਰ ਹੋਣਾ ਪਵੇਗਾ ਤਾਂ ਕਿ ਸੂਬੇ ‘ਚ ਹੋਰ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.