ਪਰਿਵਾਰਕ ਸਿਆਸੀ ਪਾਰਟੀਆਂ ਲੋਕਤੰਤਰ ਲਈ ਖ਼ਤਰਾ : ਮੋਦੀ

ਪਰਿਵਾਰਕ ਸਿਆਸੀ ਪਾਰਟੀਆਂ ਲੋਕਤੰਤਰ ਲਈ ਖ਼ਤਰਾ : ਮੋਦੀ

ਨਵੀਂ ਦਿੱਲੀ (ਏਜੰਸੀ)। ਪਰਿਵਾਰ ਆਧਾਰਿਤ ਸਿਆਸੀ ਪਾਰਟੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭ੍ਰਿਸ਼ਟਾਚਾਰ ‘ਚ ਸ਼ਾਮਲ ਐਲਾਨੇ ਗਏ ਲੋਕਾਂ ਦੀ ਵਡਿਆਈ ਕਰਨਾ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਚੱਲਣ ਲਈ ਉਕਸਾਉਂਦਾ ਹੈ। ਇੱਥੇ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਭਾਰਤ ਦੇ ਹਰ ਹਿੱਸੇ ਵਿੱਚ ਪਰਿਵਾਰ ਆਧਾਰਿਤ ਸਿਆਸੀ ਪਾਰਟੀਆਂ ਦਾ ਦਬਦਬਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਲਈ ਵੱਡਾ ਖਤਰਾ ਹੈ। ਇਸ ਲਈ ਦੇਸ਼ ਵਾਸੀਆਂ ਨੂੰ ਜਾਗਰੂਕ ਕਰਨ ਦੀ ਲੋੜ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਇੱਕੋ ਪਰਿਵਾਰ ਦੇ ਕਈ ਮੈਂਬਰਾਂ ਦੀ ਸ਼ਮੂਲੀਅਤ ਦੇ ਵਿਰੁੱਧ ਨਹੀਂ ਹਨ ਪਰ ਇਹ ਯੋਗਤਾ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਪਰਿਵਾਰ ਆਧਾਰਿਤ ਸਿਆਸੀ ਪਾਰਟੀਆਂ ਆਪਣਾ ਲੋਕਤੰਤਰੀ ਚਰਿੱਤਰ ਗੁਆ ਚੁੱਕੀਆਂ ਹਨ, ਇਸ ਲਈ ਇਨ੍ਹਾਂ ਤੋਂ ਲੋਕਤੰਤਰੀ ਪ੍ਰਣਾਲੀ ਦੀ ਰਾਖੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਪਰਿਵਾਰ ਆਧਾਰਿਤ ਸਿਆਸੀ ਪਾਰਟੀਆਂ ਪੀੜ੍ਹੀ ਦਰ ਪੀੜ੍ਹੀ ਚਲਦੀਆਂ ਰਹਿੰਦੀਆਂ ਹਨ ਅਤੇ ਇਹ ਲੋਕਤੰਤਰ ਦੀ ਰੱਖਿਆ ਨਹੀਂ ਕਰ ਸਕਦੀਆਂ। ਅਜਿਹੀਆਂ ਸਿਆਸੀ ਪਾਰਟੀਆਂ ਲੋਕਤੰਤਰ ਲਈ ਵੱਡਾ ਖਤਰਾ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਿਆਸੀ ਪਾਰਟੀਆਂ ਵੱਡੀ ਚਿੰਤਾ ਦਾ ਵਿਸ਼ਾ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ