ਵਾਅਦੇ ਤੋਂ ਮੁੱਕਰੀ ਸਰਕਾਰ, ਕਾਲਾ ਦਿਵਸ ਮਨਾਏਗਾ ਸ਼ਹੀਦ ਊਧਮ ਸਿੰਘ ਦਾ ਪਰਿਵਾਰ

Family, Shaheed Udham Singh, Celebrated, Black, Day

ਪਿਛਲੇ ਸਾਲ 31 ਜੁਲਾਈ ਨੂੰ ਕੀਤਾ ਸੀ ਸੁਨਾਮ ਵਿਖੇ ਮਿਊਜ਼ੀਅਮ ਬਣਾਉਣ ਦਾ ਐਲਾਨ | Shaheed Udham Singh

  • ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣ ਲਈ ਆਏ ਸਨ ਪਰਿਵਾਰ ਦੇ ਮੈਂਬਰ | Shaheed Udham Singh

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮਹਾਨ ਸ਼ਹੀਦ ਵਿੱਚ ਊਧਮ ਸਿੰਘ ਨੂੰ ਸਰਕਾਰ ਵੱਲੋਂ ਮਾਣ-ਸਨਮਾਨ ਨਾ ਦੇਣ ਦੇ ਨਾਲ ਹੀ ਉਨ੍ਹਾਂ ਲਈ ਐਲਾਨ ਕੀਤੇ ਗਏ ਮਿਊਜ਼ੀਅਮ ਲਈ ਗ੍ਰਾਂਟ ਜਾਰੀ ਨਾ ਕਰਨ ਦੇ ਰੋਸ ‘ਚ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ 31 ਜੁਲਾਈ ਨੂੰ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਖ਼ਿਲਾਫ਼ ਕਾਲਾ ਦਿਵਸ ਮਨਾਉਣ ਦਾ ਐਲਾਨ ਕਰ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੇ ਮਿਊਜ਼ੀਅਮ ਲਈ ਬਣਾਈ ਗਈ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ।

ਇਨ੍ਹਾਂ ਨੇ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਣਾ ਸੀ ਪਰ ਅਮਰਿੰਦਰ ਸਿੰਘ ਵੱਲੋਂ ਸਮਾਂ ਨਾ ਮਿਲਣ ਕਾਰਨ ਇਨ੍ਹਾਂ ਨੇ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ ਗਈ। ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਰਦੀਪ ਸਿੰਘ ਤੇ ਕੁਝ ਹੋਰ ਲੋਕਾਂ ਨੇ ਸੰਦੀਪ ਸੰਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੂੰ ਸਰਕਾਰ ਬਣਦਾ ਮਾਣ-ਸਨਮਾਨ ਨਹੀਂ ਦੇ ਰਹੀ ਹੈ। ਪੰਜਾਬ ਸਰਕਾਰ ਦੇ ਜਿੰਨੇ ਵੀ ਅਦਾਰਿਆਂ ਦੇ ਦਫ਼ਤਰ ਸੁਨਾਮ ਵਿਖੇ ਹਨ, ਉਨ੍ਹਾਂ ਦਾ ਨਾਂਅ ਅਜੇ ਤੱਕ ਊਧਮ ਸਿੰਘ ਵਾਲਾ ਸੁਨਾਮ ਨਹੀਂ ਕੀਤਾ ਗਿਆ ਹੈ।

ਕੈਪਟਨ ਸੰਦੀਪ ਸੰਧੂ ਨਾਲ ਕੀਤੀ ਮੁਲਾਕਾਤ, 25 ਜੁਲਾਈ ਤੱਕ ਇੰਤਜ਼ਾਰ ਕਰੇਗਾ ਪਰਿਵਾਰ

ਹਰ ਸਰਕਾਰੀ ਵਿਭਾਗ ਸ਼ਹੀਦ ਊਧਮ ਸਿੰਘ ਦੇ ਨਾਂਅ ਨੂੰ ਲਿਖਣ ਨੂੰ ਹੀ ਤਿਆਰ ਨਹੀਂ ਹੈ। ਇੱਥੇ ਹੀ ਕਾਂਗਰਸ ਸਰਕਾਰ ਨੇ ਸ਼ਹੀਦ ਊਧਮ ਸਿੰਘ ਲਈ ਕੀਤੀ ਜਾਣ ਵਾਲੀ ਸਰਕਾਰੀ ਛੁੱਟੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ, ਜਿਹਨੂੰ ਕਿ ਸਰਕਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਛੁੱਟੀ ਨੂੰ ਬਹਾਲ ਕੀਤਾ ਜਾਵੇ, ਕਿਉਂਕਿ ਊਧਮ ਸਿੰਘ ਨੇ ਦੇਸ਼ ਲਈ ਸ਼ਹੀਦੀ ਕੀਤੀ ਹੈ ਤਾਂ ਸਰਕਾਰ ਨੂੰ ਇੱਕ ਛੁੱਟੀ ਤੋਂ ਨਹੀਂ ਭੱਜਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 31 ਜੁਲਾਈ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸੁਨਾਮ ਵਿਖੇ ਸਰਕਾਰੀ ਸਮਾਗਮ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦਗਾਰੀ ‘ਚ ਮਿਊਜ਼ੀਅਮ ਬਣਾਉਣ ਦਾ ਐਲਾਨ ਕਰਕੇ ਆਏ ਸਨ ਪਰ 1 ਸਾਲ ਬੀਤਣ ਤੋਂ ਬਾਅਦ ਵੀ ਹੁਣ ਤੱਕ ਸਰਕਾਰ ਵੱਲੋਂ ਇੱਕ ਇੱਟ ਵੀ ਨਹੀਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ 25 ਜੁਲਾਈ ਤੱਕ ਮਿਊਜ਼ੀਅਮ ਲਈ ਸਰਕਾਰੀ ਗ੍ਰਾਂਟ ਜਾਰੀ ਨਹੀਂ ਕੀਤੀ ਗਈ ਤਾਂ ਉਹ 31 ਜੁਲਾਈ ਨੂੰ ਸਰਕਾਰ ਦਾ ਵਿਰੋਧ ਕਰਨਗੇ। ਉਨ੍ਹਾਂ ਦੱਸਿਆ ਕਿ ਕੈਪਟਨ ਸੰਦੀਪ ਸੰਧੂ ਵੱਲੋਂ 25 ਜੁਲਾਈ ਤੱਕ ਮਿਊਜ਼ੀਅਮ ਲਈ ਗ੍ਰਾਂਟ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਹੈ।