ਜਲੰਧਰ (ਸੱਚ ਕਹੂੰ ਨਿਊਜ਼)। ਅੱਜ ਵੱਡੀ ਖ਼ਬਰ ਨਿੱਕਲ ਸਾਹਮਣੇ ਆ ਰਹੀ ਹੈ। ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ (Amritpal Chhotu) ਦਾ ਦੇਹਾਂਤ ਹੋਣ ਦੀ ਖ਼ਬਰ ਹੈ। ਇਸ ਗੱਲ ਦੀ ਜਾਣਕਾਰੀ ‘PFTAA Punjabi Film And T.V Actors Association’ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਹਾਲਾਂਕਿ ਇਨ੍ਹਾਂ ਦੀ ਮੌਤ ਦਾ ਕਾਰਨ ਕੀ ਹੈ, ਇਸ ਬਾਰੇ ਕੋਈ ਪੱਕੀ ਜਾਣਕਾਰੀ ਨਿੱਕਲ ਕੇ ਸਾਹਮਣੇ ਨਹੀਂ ਆ ਸਕੀ। ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ (Amritpal) ਛੋਟੂ ਨੇ ਪ੍ਰਸਿੱਧ ਅਭਿਨੇਤਾ ਅਮਿਤਾਭ ਬੱਚਨ ਹੋਰਾਂ ਨਾਲ ਵੀ ਕੰਮ ਕੀਤਾ ਹੋਇਆ ਸੀ।















