ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ
ਚੰਡੀਗੜ੍ਹ। ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ 60 ਸਾਲ ਦੀ ਉਮਰ ’ਚ ਦੁਨੀਆ ਨੂੰ ਅਲ਼ਵਿਦਾ ਆਖ ਗਏ। ਉਹ ਪਿਛਲੇ 1 ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਸਨ। ਸਰਦੂਲ ਸਿਕੰਦਰ ਨੂੰ ਦਸੰਬਰ 2020 ’ਚ ਕੋਰੋਨਾ ਪਾਜ਼ਿਟਿਵ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਅਤੇ ਫੰਗਲ ਇਨਫੈਕਸ਼ਨ ਜਿਹੀਆਂ ਹੋਰ ਬਿਮਾਰੀਆਂ ਨੇ ਘੇਰਾ ਪਾ ਲਿਆ। ਸਰਦੂਲ ਸਿਕੰਦਰ ਦਸੰਬਰ ਮਹੀਨੇ ਦੇ ਦੂਜੇ ਹਫਤੇ ਸਿੰਘੂ ਬਾਰਡਰ ’ਤੇ ਲੱਗੇ ਕਿਸਾਨ ਮੋਰਚੇ ’ਚ ਵੀ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਗਾਇਕਾ ਅਮਰ ਨੂਰੀ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.